Skip to main content

newslineexpres

Breaking News
Joe Rogan Podcasts You Must Listen
Home Information ???? 10 ਲੱਖ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਹੁਣ ਲਾਜ਼ਮੀ ਹੋਵੇਗੀ ਥਰਡ ਪਾਰਟੀ ਆਡਿਟ 

???? 10 ਲੱਖ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਹੁਣ ਲਾਜ਼ਮੀ ਹੋਵੇਗੀ ਥਰਡ ਪਾਰਟੀ ਆਡਿਟ 

by Newslineexpres@1

???? 10 ਲੱਖ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਹੁਣ ਲਾਜ਼ਮੀ ਹੋਵੇਗੀ ਥਰਡ ਪਾਰਟੀ ਆਡਿਟ 

???? ਗੁਣਵੱਤਾ ਯਕੀਨੀ ਬਣਾਉਣ ਮਗਰੋਂ ਹੀ ਹੋਵੇਗੀ ਠੇਕੇਦਾਰਾਂ ਨੂੰ ਅਦਾਇਗੀ : ਮੇਅਰ ਕੁੰਦਨ ਗੋਗੀਆ

ਪਟਿਆਲਾ, 18 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –          ਨਗਰ ਨਿਗਮ ਪਟਿਆਲਾ ਦੇ ਰਾਹੀਂ ਹੋ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਇਸ ਤਹਿਤ 10 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਸਾਰੇ ਸਿਵਲ ਵਿਕਾਸ ਕੰਮਾਂ ਦੀ ਥਰਡ ਪਾਰਟੀ ਆਡਿਟ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਨਗਰ ਨਿਗਮ ਦਫ਼ਤਰ ਵਿੱਚ ਨਿਗਰਾਨ ਇੰਜੀਨੀਅਰ ਰਾਜਿੰਦਰ ਚੋਪੜਾ ਅਤੇ ਨਿਗਰਾਨ ਇੰਜੀਨੀਅਰ ਜਤਿੰਦਰਪਾਲ ਸਿੰਘ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਹੋਈ।

ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਸਪਸ਼ਟ ਕੀਤਾ ਕਿ ਨਿਗਮ ਦੇ ਪੈਸੇ ਨਾਲ ਹੋਣ ਵਾਲੇ ਹਰ ਵਿਕਾਸ ਕੰਮ ਵਿੱਚ ਪਾਰਦਰਸ਼ਤਾ, ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹੁਣ 10 ਲੱਖ ਰੁਪਏ ਤੋਂ ਵੱਧ ਦੇ ਸਿਵਲ ਕੰਮਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਥਰਡ ਪਾਰਟੀ ਆਡਿਟ ਲਾਜ਼ਮੀ ਹੋਵੇਗੀ ਅਤੇ ਇਸ ਸਬੰਧੀ ਕੁਟੇਸ਼ਨਾਂ ਕਾਲ ਕੀਤੀਆਂ ਜਾ ਚੁੱਕੀਆਂ ਹਨ।

ਨਿਗਰਾਨ ਇੰਜੀਨੀਅਰਾਂ ਨੇ ਮੇਅਰ ਨੂੰ ਦੱਸਿਆ ਕਿ ਥਰਡ ਪਾਰਟੀ ਆਡਿਟ ਦੀ ਪ੍ਰਕਿਰਿਆ ਸ਼ੁਰੂ ਕਰਨ ਨਾਲ ਵਿਕਾਸ ਕਾਰਜਾਂ ਦੀ ਤਕਨੀਕੀ ਜਾਂਚ, ਮਟੀਰੀਅਲ ਦੀ ਗੁਣਵੱਤਾ ਅਤੇ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਨੂੰ ਪਰਖਿਆ ਜਾਵੇਗਾ। ਆਡਿਟ ਏਜੰਸੀ ਵੱਲੋਂ ਕੰਮ ਨੂੰ ਸਹੀ ਅਤੇ ਮਿਆਰੀ ਪਾਏ ਜਾਣ ਉਪਰੰਤ ਹੀ ਸਬੰਧਤ ਠੇਕੇਦਾਰ ਨੂੰ ਭੁਗਤਾਨ ਕੀਤਾ ਜਾਵੇਗਾ।

ਮੇਅਰ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਵਿੱਚ ਥਰਡ ਪਾਰਟੀ ਆਡਿਟ ਦੀ ਪ੍ਰਕਿਰਿਆ ਕਾਫੀ ਸਮੇਂ ਤੋਂ ਬੰਦ ਪਈ ਸੀ, ਜਿਸ ਨੂੰ ਹੁਣ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਨਾ ਸਿਰਫ਼ ਘੱਟ ਗੁਣਵੱਤਾ ਵਾਲੇ ਕੰਮਾਂ ’ਤੇ ਰੋਕ ਲੱਗੇਗੀ, ਸਗੋਂ ਲੋਕਾਂ ਦਾ ਨਿਗਮ ’ਤੇ ਭਰੋਸਾ ਵੀ ਮਜ਼ਬੂਤ ਹੋਵੇਗਾ।

ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਿਕਾਸ ਦੇ ਨਾਂ ’ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੇਅਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਥਰਡ ਪਾਰਟੀ ਆਡਿਟ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ ਅਤੇ ਹਰ ਕੰਮ ਦੀ ਰਿਪੋਰਟ ਦਸਤਾਵੇਜ਼ੀ ਰੂਪ ਵਿੱਚ ਸੰਭਾਲੀ ਜਾਵੇ।

ਮੀਟਿੰਗ ਦੇ ਅੰਤ ’ਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਮਕਸਦ ਪਟਿਆਲਾ ਸ਼ਹਿਰ ਨੂੰ ਸੁੰਦਰ, ਮਜ਼ਬੂਤ ਅਤੇ ਆਧੁਨਿਕ ਬਣਾਉਣਾ ਹੈ ਅਤੇ ਇਸ ਲਈ ਹਰ ਇਕ ਰੁਪਏ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇਗੀ।

Newsline Express

Related Articles

Leave a Comment