Skip to main content

newslineexpres

Joe Rogan Podcasts You Must Listen
Home Information ???? ਪੰਜਾਬ ਦਾ ਇਹ ਜ਼ਿਲ੍ਹਾ ਬਣੇਗਾ ਸੋਲਰ ਮਾਡਲ ; ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

???? ਪੰਜਾਬ ਦਾ ਇਹ ਜ਼ਿਲ੍ਹਾ ਬਣੇਗਾ ਸੋਲਰ ਮਾਡਲ ; ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

by Newslineexpres@1

???? ਪੰਜਾਬ ਦਾ ਇਹ ਜ਼ਿਲ੍ਹਾ ਬਣੇਗਾ ਸੋਲਰ ਮਾਡਲ ; ਘਰਾਂ ‘ਚ ਲੱਗਣਗੇ ਮੁਫ਼ਤ ਸੋਲਰ ਸਿਸਟਮ

ਚੰਡੀਗੜ੍ਹ, 19 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –   ਜ਼ਿਲ੍ਹੇ ਦੇ ਭਵਿੱਖ ਨੂੰ ਊਰਜਾ, ਸਿੱਖਿਆ ਤੇ ਆਤਮ ਨਿਰਭਰਤਾ ਦੇ ਮਜ਼ਬੂਤ ਥੰਮਾਂ ‘ਤੇ ਖੜ੍ਹਾ ਕਰਨ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਚੜ੍ਹਦਾ ਸੂਰਜ ਮੁਹਿੰਮ ਦੇ ਤਹਿਤ ਇਕ ਪ੍ਰੇਰਿਕ ਅਤੇ ਦੂਰਦਰਸ਼ੀ ਪਹਿਲ ਕੀਤੀ ਹੈ। ਇਸ ਮੁਹਿੰਮ ਦੇ ਕੇਂਦਰ ਵਿਚ ਜਿਥੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1-1 ਕਿਲੋਵਾਟ ਦਾ ਮੁਫ਼ਤ ਰੂਫ ਟਾਪ ਸੋਲਰ ਸਿਸਟਮ ਹੈ, ਉਥੇ ਇਸ ਦੇ ਨਾਲ-ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰੋਜ਼ਗਾਰ ਅਤੇ ਪੇਂਡੂ ਮਹਿਲਾਵਾਂ ਲਈ ਰੋਜ਼ਗਾਰ ਨਾਲ ਜੁੜੇ ਦੋ ਹੋਰ ਪ੍ਰੋਜੈਕਟ ਵੀ ਸਮਾਜ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰ ਰਹੇ ਹਨ।
     ਡਿਪਟੀ ਕਮਿਸ਼ਨਰ ਹੋਸ਼ਿਆਰਪੁਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨਾਲ ਹੋਈ ਮੀਟਿੰਗ ਵਿਚ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਵਿਕਾਸ ਤਾਂ ਹੀ ਟਿਕਾਊ ਹੋਵੇਗਾ, ਜਦੋਂ ਪ੍ਰਸ਼ਾਸਨ ਅਤੇ ਸਮਾਜ ਮਿਲ ਕੇ ਅੱਗੇ ਵਧੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸ ਵਿਚ ਸਵੈ-ਸੇਵੀ ਸੰਸਥਾਵਾਂ ਨੂੰ ਬਦਲਾਅ ਦਾ ਸਭ ਤੋਂ ਮਜ਼ਬੂਤ ਮਾਧਿਅਮ ਮੰਨਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ , ਸਹਾਇਕ ਕਮਿਸ਼ਨਰ ਓਇਸ਼ੀ ਮੰਡਲ , ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਅਤੇ ਸੰਯੁਕਤ ਸਕੱਤਰ ਆਦਿੱਤਿਆ ਰਾਣਾ ਵੀ ਇਸ ਮੀਟਿੰਗ ਵਿਚ ਮੌਜੂਦ ਸਨ।
      ਚੜ੍ਹਦਾ ਸੂਰਜ ਮੁਹਿੰਮ ਦੀ ਸਭ ਤੋਂ ਪ੍ਰਭਾਵਸ਼ਾਲੀ ਲੜੀ ‘ਗੋ ਸੋਲਰ ਮੁਹਿੰਮ’ ਹੈ। ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਕਿ ਸੀ.ਐਸ.ਆਰ ਸਹਿਯੋਗ ਨਾਲ ਸਾਲ 2024-25 ਦੇ ਦਸਵੀਂ ਜਮਾਤ ਦੇ 600 ਟਾਪਰ ਵਿਦਿਆਰਥੀਆਂ ਦੇ ਘਰਾਂ ‘ਤੇ 1 ਕਿਲੋਵਾਟ ਤੱਕ ਦਾ ਰੂਫ ਟਾਪ ਸੋਲਰ ਸਿਸਟਮ ਪੂਰੀ ਤਰ੍ਹਾਂ ਮੁਫ਼ਤ ਲਗਾਇਆ ਜਾਵੇਗਾ। ਇਹ ਪਹਿਲ ਨਾ ਕੇਵਲ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਦਾ ਪ੍ਰਤੀਕ ਹੈ, ਬਲਕਿ ਉਨ੍ਹਾਂ ਦੇ ਪਰਿਵਾਰਾਂ ਦੇ ਰਾਹੀਂ ਪੂਰੇ ਸਮਾਜ ਨੂੰ ਸਵੱਛ ਅਤੇ ਸਸਤੀ ਸੂਰਜੀ ਊਰਜਾ ਅਪਣਾਉਣ ਲਈ ਪ੍ਰੇਰਿਤ ਕਰਨ ਦਾ ਮਜ਼ਬੂਤ ਸੰਦੇਸ਼ ਵੀ ਦਿੰਦੀ ਹੈ।
     ਉਨ੍ਹਾਂ ਨੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਲੋਕ ਸਮਝ ਸਕਣ ਕਿ ਸੂਰਜੀ ਊਰਜਾ ਬਿਜਲੀ ਬਿੱਲ ਵਿਚ ਰਾਹਤ ਦੇ ਨਾਲ-ਨਾਲ ਵਾਤਾਵਰਨ ਸੁਰੱਖਿਆ ਦਾ ਵੀ ਮਾਧਿਅਮ ਹੈ। ਇਸੇ ਲੜੀ ਵਿਚ ਇਹ ਵੀ ਐਲਾਨ ਕੀਤਾ ਗਿਆ ਕਿ ਜੋ ਐਨ.ਜੀ.ਓ 28 ਫਰਵਰੀ 2026 ਤੱਕ 25 ਸੋਲਰ ਪੈਨਲ ਸਥਾਪਿਤ ਕਰਵਾਏਗੀ, ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਹਜ਼ਾਰ ਰੁਪਏ ਦਾ ਰਿਵਾਰਡ ਦਿੱਤਾ ਜਾਵੇਗਾ। 

Newsline Express

Related Articles

Leave a Comment