Skip to main content

newslineexpres

Breaking News
Joe Rogan Podcasts You Must Listen
Home AAP ???? ਆਮ ਆਦਮੀ ਪਾਰਟੀ ਦੇ ਵਿਧਾਇਕ ਪਠਾਣਮਾਜਰਾ ਅਦਾਲਤ ਵਲੋਂ ਭਗੌੜਾ ਕਰਾਰ

???? ਆਮ ਆਦਮੀ ਪਾਰਟੀ ਦੇ ਵਿਧਾਇਕ ਪਠਾਣਮਾਜਰਾ ਅਦਾਲਤ ਵਲੋਂ ਭਗੌੜਾ ਕਰਾਰ

by Newslineexpres@1

???? ਆਮ ਆਦਮੀ ਪਾਰਟੀ ਦੇ ਵਿਧਾਇਕ ਪਠਾਣਮਾਜਰਾ ਅਦਾਲਤ ਵਲੋਂ ਭਗੌੜਾ ਕਰਾਰ

ਪਟਿਆਲਾ, 20 ਸੰਬਰ : ਨਿਊਜ਼ਲਾਈਨ ਐਕਸਪ੍ਰੈਸ –      ਪਟਿਆਲਾ ਦੀ ਸਥਾਨਕ ਅਦਾਲਤ ਨੇ ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਹੈ। ਇਹ ਫੈਸਲਾ ਉਨ੍ਹਾਂ ਵਿਰੁੱਧ ਦਰਜ ਜਬਰ-ਜਨਾਹ ਦੇ ਮਾਮਲੇ ਵਿੱਚ ਲਗਾਤਾਰ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਲਿਆ ਗਿਆ ਹੈ। ਅਦਾਲਤ ਨੇ ਨਾ ਸਿਰਫ਼ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਹੈ, ਸਗੋਂ ਪੁਲਿਸ ਅਤੇ ਸਬੰਧਤ ਵਿਭਾਗਾਂ ਨੂੰ ਵਿਧਾਇਕ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਦਾ ਪੂਰਾ ਵੇਰਵਾ ਵੀ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਦੱਸਣਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਵਿਰੁੱਧ ਸਤੰਬਰ 2025 ਵਿੱਚ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਇੱਕ ਔਰਤ ਦੀ ਸ਼ਿਕਾਇਤ ‘ਤੇ ਜਬਰ-ਜਨਾਹ, ਧੋਖਾਧੜੀ ਅਤੇ ਡਰਾਉਣ-ਧਮਕਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਔਰਤ ਨੇ ਦੋਸ਼ ਲਾਇਆ ਸੀ ਕਿ ਵਿਧਾਇਕ ਨੇ ਆਪਣੇ ਪਹਿਲੇ ਵਿਆਹ ਬਾਰੇ ਝੂਠ ਬੋਲ ਕੇ ਉਸ ਨਾਲ ਵਿਆਹ ਕਰਵਾਇਆ ਅਤੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। ਕੇਸ ਦਰਜ ਹੋਣ ਤੋਂ ਬਾਅਦ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਹ ਨਾਟਕੀ ਢੰਗ ਨਾਲ ਹਰਿਆਣਾ ਦੇ ਕਰਨਾਲ ਤੋਂ ਫਰਾਰ ਹੋ ਗਏ ਸਨ। ਸੂਤਰਾਂ ਅਨੁਸਾਰ ਵਿਧਾਇਕ ਪਠਾਣਮਾਜਰਾ ਮੋਜੂਦਾ ਸਮੇਂ ਆਸਟ੍ਰੇਲੀਆ ਵਿਚ ਹੈ, ਜਿੱਥੋਂ ਸੋਸ਼ਲ ਮੀਡੀਆ ਰਾਹੀਂ ਵੀਡੀਓ ਜਾਰੀ ਕਰਕੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਦੱਸਿਆ ਸੀ। ਅਦਾਲਤ ਨੇ ਇਸ ਤੋਂ ਪਹਿਲਾਂ ਉਨ੍ਹਾਂ ਨੂੰ 12 ਨਵੰਬਰ ਤੱਕ ਪੇਸ਼ ਹੋਣ ਦਾ ਅਲਟੀਮੇਟਮ ਦਿੱਤਾ ਸੀ ਅਤੇ ਉਨ੍ਹਾਂ ਦੀ ਰਿਹਾਇਸ਼ ‘ਤੇ ਨੋਟਿਸ ਵੀ ਚਿਪਕਾਇਆ ਗਿਆ ਸੀ। ਨਿਰਧਾਰਤ ਸਮੇਂ ਅੰਦਰ ਹਾਜ਼ਰ ਨਾ ਹੋਣ ਕਾਰਨ ਅਦਾਲਤ ਨੇ ਹੁਣ ਅਗਲੀ ਕਾਨੂੰਨੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।

Newsline Express

Related Articles

Leave a Comment