newslineexpres

Home Information ???? ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਸਕੂਲਾਂ ਦੇ ਬਾਹਰ ਵਧਾਈ ਸੁਰੱਖਿਆ

???? ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਸਕੂਲਾਂ ਦੇ ਬਾਹਰ ਵਧਾਈ ਸੁਰੱਖਿਆ

by Newslineexpres@1

???? ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਸਕੂਲਾਂ ਦੇ ਬਾਹਰ ਵਧਾਈ ਸੁਰੱਖਿਆ

ਪਟਿਆਲਾ, 23 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –           ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਭੇਜੇ ਗਏ ਹਨ। ਇਹ ਧਮਕੀ ਭਰੇ ਈਮੇਲ ਸਕੂਲ ਪ੍ਰਬੰਧਕਾਂ ਨੂੰ ਭੇਜੇ ਗਏ। ਈਮੇਲ ਮਿਲਣ ‘ਤੇ, ਸਬੰਧਤ ਸਕੂਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਨਾਲ ਸਕੂਲਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਸਕੂਲਾਂ ਨੂੰ ਪ੍ਰਾਪਤ ਈਮੇਲਾਂ ਵਿੱਚ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਦੇ ਵਿਚਕਾਰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਰੇਲਵੇ ਸਟੇਸ਼ਨ ‘ਤੇ ਜਾਂਚ ਵੀ ਤੇਜ਼ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ, ਅੰਮ੍ਰਿਤਸਰ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।

Newsline Express

Related Articles

Leave a Comment