???? ਮਾਡਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਜੀ ਜੋੜ ਮੇਲੇ ਬਾਰੇ ਕਰਵਾਇਆ ਜਾਣੂ
ਪਟਿਆਲਾ, 24 ਦਿਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਮਾਡਲ ਸਕੂਲ ਵਿਖੇ ਵਿਦਿਆਰਥਣ ਦਸਮਸਰੂਪ ਕੌਰ ਅਤੇ ਗੁਰਜੋਤ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਰਧਾਂਜਲੀ ਬਾਰੇ ਜਾਣੂ ਕਰਵਾਇਆ। ਇਸ ਮੌਕੇ ਇਨ੍ਹਾਂ ਵਿਦਿਆਰਥਣਾਂ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦੇ ਬਿਖੜੇ ਪੈਂਡਿਆਂ ਅਤੇ ਸ਼ਹੀਦੀਆਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੁਰਵਕ ਦੱਸਿਆ। ਇਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸਿੱਖ ਪੰਥ 20 ਦਸੰਬਰ ਤੋਂ 28 ਦਸੰਬਰ ਤੱਕ ਦਸਵੇਂ ਸਿੱਖ ਗੁਰੂ ਜੀ ਦੇ ਪਰਿਵਾਰ ਦੇ ਵਿਛੋੜੇ ਦੀ ਯਾਦ ਵੈਰਾਗਮਈ ਮਨਾਉਂਦਾ ਹੈ। ਇਸ ਦੌਰਾਨ ਫਹਿਤਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਹੁੰਦਾ ਹੈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗੋਬਿੁੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਦੇ ਜੀਵਨ ਅਤੇ ਸੰਘਰਸ਼ ਬਾਰੇ ਚਾਨਣਾ ਪਾਇਆ ਗਿਆ। ਸਕੂਲ ਇੰਚਾਰਜ ਸ੍ਰੀ ਸਤਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਇਨ੍ਹਾਂ ਦਿਨ੍ਹਾਂ ਦੌਰਾਨ ਆਪਣੇ ਮਾਪਿਆਂ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਦਰਸ਼ਨ ਦੀਦਾਰੇ ਜਰੂਰ ਕਰਨ ਜਾਣ ।
Newsline Express
