Skip to main content

newslineexpres

Joe Rogan Podcasts You Must Listen
Home Chandigarh ???? ਕਰਨਲ ਬਾਠ ਮਾਮਲਾ : ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

???? ਕਰਨਲ ਬਾਠ ਮਾਮਲਾ : ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

by Newslineexpres@1

???? ਕਰਨਲ ਬਾਠ ਮਾਮਲਾ : ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਪਟਿਆਲਾ, 25 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –               ਸੀਬੀਆਈ ਨੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲੇ ਦੇ ਸਬੰਧ ਵਿੱਚ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਾਂ ਅਧਿਕਾਰੀਆਂ ‘ਤੇ ਕਈ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਵਿੱਚ ਗੰਭੀਰ ਸੱਟ ਪਹੁੰਚਾਉਣਾ ਅਤੇ ਗਲਤ ਢੰਗ ਨਾਲ ਰੋਕਣ ਸਣੇ ਹੋਰ ਧਾਰਾਵਾਂ ਲਾਈਆਂ ਗਈਆਂ ਹਨ। ਚਾਰਜਸ਼ੀਟ ਮੁਤਾਬਕ ਇੰਸਪੈਕਟਰ ਰੋਨੀ ਸਿੰਘ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ। ਹਾਲਾਂਕਿ, ਚਾਰਜਸ਼ੀਟ ਵਿੱਚ ਕਤਲ ਦੀ ਕੋਸ਼ਿਸ਼ ਦਾ ਦੋਸ਼ ਸ਼ਾਮਲ ਨਹੀਂ ਹੈ। CBI ਨੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲੇ ਦੇ ਸਬੰਧ ਵਿੱਚ ਇੰਸਪੈਕਟਰ ਹਰਜਿੰਦਰ ਸਿੰਘ, ਸ਼ਮਿੰਦਰ ਸਿੰਘ, ਹੈਰੀ ਬੋਪਾਰਾਏ ਅਤੇ ਰੋਨੀ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਸੀ।

ਐਫਆਈਆਰ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109 (ਕਤਲ ਦੀ ਕੋਸ਼ਿਸ਼), 310, 155(2) ਅਤੇ 117(2) (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126(2) (ਗਲਤ ਢੰਗ ਨਾਲ ਰੋਕ ਲਗਾਉਣਾ) ਅਤੇ 351(2) (ਅਪਰਾਧਿਕ ਧਮਕੀ) ਸ਼ਾਮਲ ਹਨ। ਬਾਅਦ ਵਿੱਚ ਜਾਂਚ ਦੌਰਾਨ ਇੱਕ ਹੋਰ ਇੰਸਪੈਕਟਰ ਦਾ ਨਾਮ ਵੀ ਸਾਹਮਣੇ ਆਇਆ, ਜਿਸ ‘ਤੇ ਧਾਰਾ 299 ਅਤੇ 191 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਦੱਸ ਦੇਈਏ ਕਿ, 13-14 ਮਾਰਚ ਦੀ ਅੱਧੀ ਰਾਤ ਨੂੰ, ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਪੁੱਤਰ ਪਟਿਆਲਾ ਦੇ ਸਰਕਾਰੀ ਰਾਜਿੰਦਰ ਹਸਪਤਾਲ ਦੇ ਨੇੜੇ ਸੜਕ ‘ਤੇ ਖੜ੍ਹੇ ਸਨ। ਇਸ ਦੌਰਾਨ ਉਹ ਇੱਕ ਢਾਬੇ ‘ਤੇ ਖਾਣਾ ਖਾ ਰਹੇ ਸਨ ਜਦੋਂ ਸਿਵਲ ਡਰੈੱਸ ਵਿੱਚ ਕੁਝ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਰ ਪਿੱਛੇ ਕਰਨ ਲਈ ਕਿਹਾ। ਪਾਰਕਿੰਗ ਵਿਵਾਦ ਨੂੰ ਲੈ ਕੇ ਕਰਨਲ ਬਾਠ ਅਤੇ ਉਨ੍ਹਾਂ ਦੇ ਪੁੱਤਰ ਦੀ ਪੁਲਿਸ ਮੁਲਾਜ਼ਮਾਂ ਨੇ ਕੁੱਟਮਾਰ ਕੀਤੀ। ਘਟਨਾ ਤੋਂ ਅੱਠ ਦਿਨ ਬਾਅਦ, ਪੁਲਿਸ ਨੇ ਐਫਆਈਆਰ ਦਰਜ ਕੀਤੀ ਅਤੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ।

Newsline Express

Related Articles

Leave a Comment