newslineexpres

Home Latest News ???? ਵੀਰ ਹਕੀਕਤ ਰਾਏ ਸਕੂਲ ਦੇ ਬਾਲ ਚਿੱਤਰਕਾਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ‘ਤੇ ਸੁੰਦਰ ਚਿੱਤਰ ਬਣਾ ਕੇ ਕੋਟਿ ਕੋਟਿ ਪ੍ਰਣਾਮ

???? ਵੀਰ ਹਕੀਕਤ ਰਾਏ ਸਕੂਲ ਦੇ ਬਾਲ ਚਿੱਤਰਕਾਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ‘ਤੇ ਸੁੰਦਰ ਚਿੱਤਰ ਬਣਾ ਕੇ ਕੋਟਿ ਕੋਟਿ ਪ੍ਰਣਾਮ

by Newslineexpres@1


???? ਵੀਰ ਹਕੀਕਤ ਰਾਏ ਸਕੂਲ ਦੇ ਬਾਲ ਚਿੱਤਰਕਾਰ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ‘ਤੇ ਸੁੰਦਰ ਚਿੱਤਰ ਬਣਾ ਕੇ ਕੋਟਿ ਕੋਟਿ ਪ੍ਰਣਾਮ

ਪਟਿਆਲਾ, 27 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –         ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਨੌਵੀਂ ਕਲਾਸ ਦੇ ਵਿਦਿਆਰਥੀ ਗੁਰਵੀਰ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵੱਲੋਂ ਦੇਸ਼ ਤੇ ਧਰਮ ਦੀ ਰੱਖਿਆ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੇ ਚਾਨਣਾ ਪਾਉਂਦਾ ਸੁੰਦਰ ਚਿੱਤਰ ਬਣਾਇਆ। ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਤੇ  ਜੁਝਾਰ ਸਿੰਘ ਲੱਖਾਂ ਦੀ ਗਿਣਤੀ ਵਿੱਚ ਮੁਗ਼ਲ ਵੈਰੀਆਂ ਦਾ ਸਾਹਮਣਾ ਕਰਦੇ ਹੋਏ ਸ਼੍ਰੀ ਚਮਕੌਰ ਸਾਹਿਬ ਦੇ ਯੁੱਧ ਵਿੱਚ ਤੇ ਛੋਟੇ ਸਾਹਿਬਜ਼ਾਦੇ ਜੋਰਾਵਰ ਸਿੰਘ ਤੇ ਫਤਿਹ ਸਿੰਘ ਜੀ ਨੂੰ ਮੁਗਲ ਹਾਕਮਾਂ ਦੁਆਰਾ ਸਰਹਿੰਦ ( ਸ਼੍ਰੀ ਫਤਿਹਗੜ੍ਹ ਸਾਹਿਬ) ਵਿਖੇ ਜਿੰਦਾ ਨੀਹਾਂ ਵਿੱਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ। ਠੰਡੇ ਬੁਰਜ ਵਿੱਚ ਮਾਤਾ ਗੁਜਰੀ ਜੀ ਦੁਆਰਾ ਵੀ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖਬਰ ਸੁਣ ਕੇ ਪ੍ਰਾਣ ਤਿਆਗ ਦਿੱਤੇ ਗਏ। ਦੀਵਾਨ ਟੋਡਰ ਮਲ ਨੇ ਦੁਨੀਆਂ ਦੀ ਸਭ ਤੋਂ ਮਹਿੰਗੀ ਜ਼ਮੀਨ ਖਰੀਦ ਕੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦਾ ਸੰਸਕਾਰ ਕੀਤਾ। ਵਿਦਿਆਰਥੀ ਗੁਰਵੀਰ ਨੇ ਸਾਰੀਆਂ ਘਟਨਾਵਾਂ ਨੂੰ ਬੜੇ ਹੀ ਭਾਵਪੂਰਨ ਢੰਗ ਨਾਲ ਆਪਣੇ ਚਿੱਤਰ ਵਿੱਚ ਦਰਸਾਇਆ ਤੇ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਆਪਣੇ ਵਿਦਿਆਰਥੀ ਗੁਰਵੀਰ ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੁਆਰਾ ਦਿੱਤੀ ਸਿੱਖਿਆ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ।

Newsline Express

Related Articles

Leave a Comment