Skip to main content

newslineexpres

Joe Rogan Podcasts You Must Listen
Home Information ???? ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਤੇ ਟਿੱਪਰ ਵਿਚਾਲੇ ਹੋਈ ਜ਼ੋਰਦਾਰ ਟੱਕਰ

???? ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਤੇ ਟਿੱਪਰ ਵਿਚਾਲੇ ਹੋਈ ਜ਼ੋਰਦਾਰ ਟੱਕਰ

by Newslineexpres@1

???? ਸੰਘਣੀ ਧੁੰਦ ਕਾਰਨ ਹਾਈਵੇਅ ‘ਤੇ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਤੇ ਟਿੱਪਰ ਵਿਚਾਲੇ ਹੋਈ ਜ਼ੋਰਦਾਰ ਟੱਕਰ

ਫਗਵਾੜਾ,  ਨਿਊਜ਼ਲਾਈਨ ਐਕਸਪ੍ਰੈਸ –           ਪੰਜਾਬ ਵਿਚ ਸੰਘਣੀ ਧੁੰਦ ਕਾਰਨ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਹਾਈਵੇਅ ‘ਤੇ ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਰਿਪੋਰਟਾਂ ਮੁਤਾਬਕ ਬੱਸ ਇੱਕ ਟਿੱਪਰ ਟਰੱਕ ਨਾਲ ਟਕਰਾ ਗਈ। ਟਿੱਪਰ ਦੇ ਅੱਗੇ ਜਾ ਰਹੀ ਇੱਕ ਕਾਰ ਵੀ ਟੱਕਰ ਦੀ ਲਪੇਟ ਵਿਚ ਆ ਗਈ, ਜਿਸ ਕਾਰਨ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਡਰਾਈਵਰ ਸਮੇਤ ਕਈ ਯਾਤਰੀ ਜ਼ਖਮੀ ਹੋ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਗੰਭੀਰ ਜ਼ਖਮੀ ਬੱਸ ਡਰਾਈਵਰ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਅੱਗੇ ਵਾਲੇ ਟਿੱਪਰ ਨਾਲ ਟਕਰਾ ਗਈ। ਸੜਕ ਸੁਰੱਖਿਆ ਬਲ ਅਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕੀਤੀ।

Newsline Express

Related Articles

Leave a Comment