Skip to main content

newslineexpres

Breaking News
Joe Rogan Podcasts You Must Listen
Home Information ???? ਸਾਬਕਾ CM ਚਰਨਜੀਤ ਚੰਨੀ ਦੀ ਕੋਠੀ ਸਾਹਮਣੇ ਚੱਲੀਆਂ ਗੋਲੀਆਂ, ਆਪਸ ‘ਚ ਭਿੜੀਆਂ 2 ਧਿਰਾਂ

???? ਸਾਬਕਾ CM ਚਰਨਜੀਤ ਚੰਨੀ ਦੀ ਕੋਠੀ ਸਾਹਮਣੇ ਚੱਲੀਆਂ ਗੋਲੀਆਂ, ਆਪਸ ‘ਚ ਭਿੜੀਆਂ 2 ਧਿਰਾਂ

by Newslineexpres@1

???? ਸਾਬਕਾ CM ਚਰਨਜੀਤ ਚੰਨੀ ਦੀ ਕੋਠੀ ਸਾਹਮਣੇ ਚੱਲੀਆਂ ਗੋਲੀਆਂ, ਆਪਸ ‘ਚ ਭਿੜੀਆਂ 2 ਧਿਰਾਂ

ਰੂਪਨਗਰ, 29 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –          ਰੂਪਨਗਰ ਦੇ ਮੋਰਿੰਡਾ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਦੇ ਸਾਹਮਣੇ ਗੋਲੀਬਾਰੀ ਹੋ ਗਈ। ਕੁਝ ਹੀ ਦੂਰੀ ‘ਤੇ ਹਲਕਾ ਵਿਧਾਇਕ ਦਾ ਦਫਤਰ ਵੀ ਹੈ। ਜਾਣਕਾਰੀ ਮੁਤਾਬਕ ਕਾਰ ਦੀ ਖਰੀਦ-ਵੇਚ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ, ਜਿਸ ਦੌਰਾਨ ਤੂੰ-ਤੂੰ ਮੈ-ਮੈਂ ਹੋ ਗਈ ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।ਇਹ ਘਟਨਾ ਦੁਪਹਿਰ 3 ਵਜੇ ਦੇ ਕਰੀਬ ਵਾਪਰੀ। ਗੋਲੀ ਬੰਦੇ ਦੀ ਕਮਰ ਦੇ ਨੇੜੇ ਤੋਂ ਲੰਘ ਗਈ। ਪੁਲਿਸ ਨੇ ਦੋਸ਼ੀ ਸਿਕੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ, ਇਸ ਘਟਨਾ ਦਾ ਸਾਬਕਾ CM ਚੰਨੀ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸੂਚਨਾ ਮਿਲਣ ‘ਤੇ, ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਘਟਨਾ ਵਿੱਚ ਵਰਤੇ ਗਏ ਹਥਿਆਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Newsline Express

Related Articles

Leave a Comment