???? ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਐੱਸਏਐੱਸ ਨਗਰ, 30 ਦਸੰਬਰ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਬੋਰਡ ਪ੍ਰੀਖਿਆਵਾਂ ਫਰਵਰੀ/ਮਾਰਚ 2026 ਲਈ ਹੋਣ ਜਾ ਰਹੀਆਂ ਪ੍ਰਯੋਗੀ ਅਤੇ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਗਈ ਹੈ। ਬੋਰਡ ਵੱਲੋਂ ਇਸ ਸਾਲ ਜਮਾਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਵਿਚ ਮਹੱਤਵਪੂਰਨ ਤਬਦੀਲੀ ਕਰਦੇ ਹੋਏ ਪ੍ਰਯੋਗੀ ਪ੍ਰੀਖਿਆਵਾਂ ਲਿਖਤੀ ਪ੍ਰੀਖਿਆਵਾਂ ਤੋਂ ਪਹਿਲਾਂ 2 ਫਰਵਰੀ ਤੋਂ 12 ਫਰਵਰੀ ਤੱਕ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਬੋਰਡ ਵੱਲੋਂ ਲਿਖਤੀ ਪ੍ਰੀਖਿਆਵਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸੈਸ਼ਨ 2025-26 ਲਈ ਜਮਾਤ ਅੱਠਵੀਂ ਦੀਆਂ ਲਿਖਤੀ ਪ੍ਰੀਖਿਆਵਾਂ 17 ਫਰਵਰੀ ਤੋਂ 27 ਫਰਵਰੀ ਤੱਕ ਸਵੇਰੇ 11:00 ਤੋਂ 2:15 ਤੱਕ ਲਈਆਂ ਜਾਣਗੀਆਂ। ਦਸਵੀਂ ਦੀਆਂ ਲਿਖਤੀ ਪ੍ਰੀਖਿਆਵਾਂ 6 ਮਾਰਚ ਤੋਂ 1 ਅਪ੍ਰੈਲ ਤੱਕ ਸਵੇਰੇ 11:00 ਤੋਂ 2:15 ਤੱਕ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਸਵੇਰੇ 11:00 ਤੋਂ 2:15 ਤੱਕ ਕੀਤੀਆਂ ਜਾਣਗੀਆਂ।
ਵਿਦਿਆਰਥੀ ਆਪਣੀ ਡੇਟ ਸ਼ੀਟ www.pseb.ac.in ‘ਤੇ ਦੇਖ ਸਕਦੇ ਹਨ।
