Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Chandigarh ???? 15,000 ਰੁ: ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

???? 15,000 ਰੁ: ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

by Newslineexpres@1

???? 15,000 ਰੁ: ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਚੰਡੀਗੜ੍ਹ, 31 ਦਸੰਬਰ : ਨਿਊਜ਼ਲਾਈਨ ਐਕਸਪ੍ਰੈਸ  –           ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀ ਬਲਾਚੌਰ ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ ਦੋਸ਼ੀ ਰਾਜਪਾਲ ਸਿੰਘ ਕੋਲ ਪਹੁੰਚ ਕੀਤੀ ਸੀ, ਪਰ ਅਧਿਕਾਰੀ ਨੇ ਇਸ ਲਈ 50,000 ਰੁਪਏ ਦੀ ਮੰਗ ਕੀਤੀ। ਉਸ ਵੱਲੋਂ ਬੇਨਤੀ ਕਰਨ ‘ਤੇ ਸੌਦਾ 15,000  ਰੁਪਏ ਵਿੱਚ ਤੈਅ ਹੋ ਗਿਆ ਅਤੇ ਅਧਿਕਾਰੀ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਦਾ ਭਰੋਸਾ ਦੇ ਕੇ ਉਸ ਤੋਂ 10,000 ਰੁਪਏ ਮੌਕੇ ‘ਤੇ ਹੀ ਲੈ ਲਏ।

ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਰਾਜਪਾਲ ਸਿੰਘ ਬਲਾਚੌਰ ਵਿਖੇ ਸ਼ਿਕਾਇਤਕਰਤਾ ਦੇ ਘਰ ਜਾ ਕੇ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਵੀ ਲੈ ਲਈ। ਇਸਦੀ ਵੀਡੀਓ ਸ਼ਿਕਾਇਤਕਰਤਾ ਦੇ ਘਰ ਲੱਗੇਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਤਸਦੀਕ ਦੌਰਾਨ ਉਕਤ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Related Articles

Leave a Comment