Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ???? 30,000 ਰੁ: ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ

???? 30,000 ਰੁ: ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ

by Newslineexpres@1

???? 30,000 ਰੁ: ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ, 1 ਜਨਵਰੀ : ਨਿਊਜ਼ਲਾਈਨ ਐਕਸਪ੍ਰੈਸ –               ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ  ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।

ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। 

ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Newsline Express

Related Articles

Leave a Comment