???? ਪਤੰਗ ਉਡਾਉਂਦੇ 8 ਸਾਲਾ ਬੱਚੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਫਿਰੋਜ਼ਪੁਰ, 5 ਜਨਵਰੀ : ਨਿਊਜ਼ਲਾਈਨ ਐਕਸਪ੍ਰੈਸ – ਫ਼ਿਰੋਜ਼ਪੁਰ ਵਿਚ 8 ਸਾਲ ਦੇ ਬੱਚੇ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬ਼ਰ ਮਿਲੀ ਹੈ। ਜਾਣਕਾਰੀ ਮੁਤਾਬਕ 8 ਸਾਲਾ ਮਨਮੀਤ ਸ਼ਰਮਾ ਜੋ ਕਿ ਫ਼ਿਰੋਜ਼ਪੁਰ ਦੇ ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਵਿਚ ਦੂਜੀ ਜਮਾਤ ਦਾ ਵਿਦਿਆਰਥੀ ਸੀ, ਆਪਣੇ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ। ਪਤੰਗ ਉਡਾਉਂਦੇ ਸਮੇਂ ਅਚਾਨਕ ਉਸ ਨੂੰ ਘਬਰਾਹਟ ਮਹਿਸੂਸ ਹੋਈ। ਉਸ ਨੇ ਤੁਰੰਤ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਉਸ ਦੀ ਤਬੀਅਤ ਠੀਕ ਨਹੀਂ ਹੈ ਅਤੇ ਬਹੁਤ ਜ਼ਿਆਦਾ ਤਕਲੀਫ ਹੋ ਰਹੀ ਹੈ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਅਫਸੋਸ ਕਿ ਉੱਥੇ ਉਸ ਦੀ ਮੌਤ ਹੋ ਗਈ। ਡਾਕਟਰਾਂ ਵੱਲੋਂ ਮੌਤ ਦਾ ਕਾਰਨ ਅਚਾਨਕ ਪਿਆ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
Newsline Express
