Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Information ???? ਪਟਿਆਲਾ ਪੁਲਿਸ ਤੇ ਸ਼ੂਟਰਾਂ ਵਿਚਾਲੇ ਮੁਕਾਬਲਾ; 2 ਜ਼ਖ਼ਮੀ

???? ਪਟਿਆਲਾ ਪੁਲਿਸ ਤੇ ਸ਼ੂਟਰਾਂ ਵਿਚਾਲੇ ਮੁਕਾਬਲਾ; 2 ਜ਼ਖ਼ਮੀ

by Newslineexpres@1

???? ਪਟਿਆਲਾ ਪੁਲਿਸ ਤੇ ਗੋਲਡੀ ਢਿੱਲੋਂ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ; 2 ਜ਼ਖ਼ਮੀ

ਪਟਿਆਲਾ, 12 ਜਨਵਰੀ : ਨਿਊਜ਼ਲਾਈਨ ਐਕਸਪ੍ਰੈਸ –             ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ (ਬਰਾੜ) ਗੈਂਗ ਦੇ ਦੋ ਸ਼ੂਟਰਾਂ ਨੂੰ ਪੁਲਿਸ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਵਿੱਚ ਦੋਵੇਂ ਸ਼ੂਟਰ ਜ਼ਖਮੀ ਹੋ ਗਏ ਹਨ। ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੋਲਡੀ ਢਿੱਲੋਂ ਗੈਂਗ ਦੇ ਦੋ ਸ਼ੂਟਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ। ਜਦੋਂ ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਦੋਸ਼ੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਦਵਿੰਦਰ ਸਿੰਘ ਵਾਸੀ ਚਮਕੌਰ ਸਾਹਿਬ, ਰੋਪੜ ਅਤੇ ਅਨੁਜ ਕੁਮਾਰ (ਉਮਰ 21 ਸਾਲ) ਵਾਸੀ ਪਿੰਡ ਮਾਜੇਮਾਜਰਾ, ਚਮਕੌਰ ਸਾਹਿਬ ਤੋਂ ਇੱਕ .30 ਬੋਰ ਦਾ ਪਿਸਤੌਲ, ਇੱਕ .32 ਬੋਰ ਦਾ ਪਿਸਤੌਲ, ਕੁੱਲ 07 ਖੋਲ ਅਤੇ 03 ਜ਼ਿੰਦਾ ਕਾਰਤੂਸ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹਨਾਂ ਸ਼ੂਟਰਾਂ ਨੇ ਹੀ 12 ਦਸੰਬਰ 2025 ਨੂੰ ਪਿੰਡ ਗੋਂਦੋਮਾਜਰਾ ਦੇ ਰਹਿਣ ਵਾਲੇ ਦਰਸ਼ਨ ਸਿੰਘ ‘ਤੇ ਜਾਨਲੇਵਾ ਹਮਲਾ ਕੀਤਾ ਸੀ। ਦਰਸ਼ਨ ਸਿੰਘ ਦਾ ਲੜਕਾ ਅਮਰੀਕਾ ਵਿੱਚ ਰਹਿੰਦਾ ਹੈ। ਗੋਲਡੀ ਢਿੱਲੋਂ ਉਸ ਪਾਸੋਂ ਫਿਰੌਤੀ ਦੀ ਮੰਗ ਕਰ ਰਿਹਾ ਸੀ।

ਫਿਰੌਤੀ ਵਸੂਲਣ ਲਈ ਦਬਾਅ ਬਣਾਉਣ ਦੇ ਮਕਸਦ ਨਾਲ ਗੋਲਡੀ ਨੇ ਸਪੇਨ ਵਿੱਚ ਬੈਠੇ ਆਪਣੇ ਸਾਥੀ ਮਨਦੀਪ ਸਰਪੰਚ ਰਾਹੀਂ ਭਾਰਤ ਵਿੱਚ ਹਥਿਆਰ ਅਤੇ ਪੈਸੇ ਮੁਹੱਈਆ ਕਰਵਾ ਕੇ ਦਰਸ਼ਨ ਸਿੰਘ ‘ਤੇ ਗੋਲੀਆਂ ਚਲਵਾਈਆਂ ਸਨ। ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਤਾਜ਼ਾ ਮਾਮਲੇ ਸਬੰਧੀ ਥਾਣਾ ਸਦਰ ਪਟਿਆਲਾ ਵਿਖੇ ਇਰਾਦਾ-ਏ-ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Newsline Express

Related Articles

Leave a Comment