Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Fitness ???? ਲੁਧਿਆਣਾ : ਲੰਗਰ ‘ਚ ਗਜਰੇਲਾ ਖਾਣ ਨਾਲ 40 ਤੋਂ ਵੱਧ ਲੋਕਾਂ ਦੀ ਵਿਗੜੀ ਸਿਹਤ

???? ਲੁਧਿਆਣਾ : ਲੰਗਰ ‘ਚ ਗਜਰੇਲਾ ਖਾਣ ਨਾਲ 40 ਤੋਂ ਵੱਧ ਲੋਕਾਂ ਦੀ ਵਿਗੜੀ ਸਿਹਤ

by Newslineexpres@1

???? ਲੁਧਿਆਣਾ : ਲੰਗਰ ‘ਚ ਗਜਰੇਲਾ ਖਾਣ ਨਾਲ 40 ਤੋਂ ਵੱਧ ਲੋਕਾਂ ਦੀ ਵਿਗੜੀ ਸਿਹਤ

ਲੁਧਿਆਣਾ, 14 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –            ਲੁਧਿਆਣਾ ਦੇ ਨਜ਼ਦੀਕੀ ਪਿੰਡ ਇਆਲੀ ਕਲਾਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਅੱਜ ਸੰਗਰਾਂਦ ਮੌਕੇ ਲੰਗਰ ਛਕਣ ਤੋਂ ਬਾਅਦ 40 ਤੋਂ ਵੱਧ ਲੋਕਾਂ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲੰਗਰ ਵਿੱਚ ਵਰਤਾਇਆ ਗਿਆ ਗਜਰੇਲਾ ਖਾਣ ਤੋਂ ਬਾਅਦ ਲੋਕਾਂ ਨੂੰ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਹੋਣ ਲੱਗੀ।

ਮੁੱਢਲੀ ਜਾਣਕਾਰੀ ਅਨੁਸਾਰ ਇਹ ਮਾਮਲਾ ‘ਫੂਡ ਪੋਇਜ਼ਨਿੰਗ’ ਦਾ ਲੱਗ ਰਿਹਾ ਹੈ। ਗਜਰੇਲਾ ਖਾਣ ਤੋਂ ਕੁਝ ਦੇਰ ਬਾਅਦ ਹੀ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਈ ਲੋਕ ਬਿਮਾਰ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਪਿੰਡ ਦੇ ਮੋਹਤਬਾਰਾਂ ਨੇ ਦੱਸਿਆ ਕਿ ਇਹ ਲੰਗਰ ਹਰ ਸਾਲ ਲਗਾਇਆ ਜਾਂਦਾ ਹੈ ਅਤੇ ਪਹਿਲਾਂ ਕਦੇ ਅਜਿਹੀ ਘਟਨਾ ਨਹੀਂ ਵਾਪਰੀ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਆਖ਼ਰ ਲੰਗਰ ਤਿਆਰ ਕਰਨ ਵਿੱਚ ਕਿੱਥੇ ਲਾਪਰਵਾਹੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਸਿਹਤ ਵਿਭਾਗ ਵੱਲੋਂ ਲੰਗਰ ਦੇ ਸੈਂਪਲ ਲਏ ਗਏ ਤਾਂ ਜੋ ਬਿਮਾਰੀ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਜ਼ਿਆਦਾਤਰ ਮਰੀਜ਼ਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ, ਪਰ ਪ੍ਰਸ਼ਾਸਨ ਵੱਲੋਂ ਪੂਰੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

Newsline Express

Related Articles

Leave a Comment