Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Chandigarh ???? ਪੰਜਾਬ ਸਰਕਾਰ ਵਲੋਂ ਪੁਲਿਸ ਸਟੇਸ਼ਨਾਂ, ਸਰਕਾਰੀ ਜ਼ਮੀਨਾਂ ’ਤੇ ਪਏ ਲਾਵਾਰਿਸ ਤੇ ਜ਼ਬਤ ਵਾਹਨਾਂ ਨੂੁੰ ਹਟਾਉਣ ਦੇ ਹੁਕਮ

???? ਪੰਜਾਬ ਸਰਕਾਰ ਵਲੋਂ ਪੁਲਿਸ ਸਟੇਸ਼ਨਾਂ, ਸਰਕਾਰੀ ਜ਼ਮੀਨਾਂ ’ਤੇ ਪਏ ਲਾਵਾਰਿਸ ਤੇ ਜ਼ਬਤ ਵਾਹਨਾਂ ਨੂੁੰ ਹਟਾਉਣ ਦੇ ਹੁਕਮ

by Newslineexpres@1

???? ਪੰਜਾਬ ਸਰਕਾਰ ਵਲੋਂ ਪੁਲਿਸ ਸਟੇਸ਼ਨਾਂ, ਸਰਕਾਰੀ ਜ਼ਮੀਨਾਂ ’ਤੇ ਪਏ ਲਾਵਾਰਿਸ ਤੇ ਜ਼ਬਤ ਵਾਹਨਾਂ ਨੂੁੰ ਹਟਾਉਣ ਦੇ ਹੁਕਮ

ਚੰਡੀਗੜ੍ਹ, 18 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ  –            ਪੰਜਾਬ ਸਰਕਾਰ ਨੇ ਐਤਵਾਰ ਨੂੰ ਸ਼ਹਿਰ ਦੀਆਂ ਸੀਮਾਵਾਂ ਦੇ ਅੰਦਰ ਪੁਲਿਸ ਸਟੇਸ਼ਨਾਂ ਅਤੇ ਹੋਰ ਸਰਕਾਰੀ ਜ਼ਮੀਨਾਂ ‘ਤੇ ਪਏ ਸਾਰੇ ਸਕ੍ਰੈਪ ਕੀਤੇ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ’ਚ ਤਬਦੀਲ ਕਰਨ ਲਈ ਇਕ ਨਿਰਦੇਸ਼ ਜਾਰੀ ਕੀਤਾ ਹੈ। ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਕਦਮ ਸਰਕਾਰ ਦੇ ਵਿਆਪਕ ਸ਼ਹਿਰੀ ਸ਼ਾਸਨ ਸੁਧਾਰਾਂ ਦਾ ਹਿੱਸਾ ਹੈ, ਜਿਸਦਾ ਉਦੇਸ਼ ਜਨਤਕ ਸੁਰੱਖਿਆ, ਸੈਨੀਟੇਸ਼ਨ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸਰਵੋਤਮ ਵਰਤੋਂ ਨੂੰ ਬਿਹਤਰ ਬਣਾਉਣਾ ਹੈ।

     ਅਰੋੜਾ ਨੇ ਇਕ ਬਿਆਨ ’ਚ ਕਿਹਾ ਕਿ ਪੁਲਿਸ ਥਾਣਿਆਂ, ਟ੍ਰੈਫਿਕ ਪੁਲਿਸ ਯਾਰਡਾਂ, ਨਗਰ ਪਾਲਿਕਾ ਜਾਇਦਾਦਾਂ ਅਤੇ ਸ਼ਹਿਰ ਦੀਆਂ ਸੜਕਾਂ ਦੇ ਨਾਲ ਲੰਬੇ ਸਮੇਂ ਤੋਂ ਖੜ੍ਹੇ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰ ਦੀਆਂ ਸੀਮਾਵਾਂ ਤੋਂ ਬਾਹਰ ਸਥਿਤ ਪਛਾਣੇ ਗਏ ਵਾਹਨ ਯਾਰਡਾਂ ’ਚ ਤਬਦੀਲ ਕਰ ਦਿੱਤਾ ਜਾਵੇਗਾ। ਬਿਆਨ ’ਚ ਕਿਹਾ ਗਿਆ ਹੈ ਕਿ ਪੁਲਿਸ, ਨਗਰ ਨਿਗਮਾਂ, ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਸਰਵੇਖਣ ਕਰਨ, ਵਿਸਤ੍ਰਿਤ ਸੂਚੀ ਤਿਆਰ ਕਰਨ ਅਤੇ ਇਸ ਹੁਕਮ ਦੀ ਸਮਾਂਬੱਧ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Newsline Express

Related Articles

Leave a Comment