Skip to main content

newslineexpres

Joe Rogan Podcasts You Must Listen
Home Accident ???? VIDEO – ਰਾਜਪੁਰਾ ‘ਚ ਕਾਰ ਡਰਾਈਵਰ ਦੀ ਅਣਗਹਿਲੀ ਨਾਲ ਵਾਪਰਿਆ ਦਰਦਨਾਕ ਹਾਦਸਾ; ਬਜ਼ੁਰਗ ਦੀ ਬੱਸ ਹੇਠਾਂ ਆਉਣ ਨਾਲ ਮੌਕੇ ‘ਤੇ ਮੌਤ

???? VIDEO – ਰਾਜਪੁਰਾ ‘ਚ ਕਾਰ ਡਰਾਈਵਰ ਦੀ ਅਣਗਹਿਲੀ ਨਾਲ ਵਾਪਰਿਆ ਦਰਦਨਾਕ ਹਾਦਸਾ; ਬਜ਼ੁਰਗ ਦੀ ਬੱਸ ਹੇਠਾਂ ਆਉਣ ਨਾਲ ਮੌਕੇ ‘ਤੇ ਮੌਤ

by Newslineexpres@1

???? ਰਾਜਪੁਰਾ ‘ਚ ਕਾਰ ਡਰਾਈਵਰ ਦੀ ਅਣਗਹਿਲੀ ਨਾਲ ਵਾਪਰਿਆ ਦਰਦਨਾਕ ਹਾਦਸਾ; ਬਜ਼ੁਰਗ ਦੀ ਬੱਸ ਹੇਠਾਂ ਆਉਣ ਨਾਲ ਮੌਕੇ ‘ਤੇ ਮੌਤ

ਪਟਿਆਲਾ/ਰਾਜਪੁਰਾ, 20 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ  –          ਰਾਜਪੁਰਾ ਵਿੱਚ ਮੰਗਲਵਾਰ ਨੂੰ ਸੜਕ ਹਾਦਸੇ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਬਜ਼ੁਰਗ ਆਪਣੇ ਮੋਟਰਸਾਈਕਲ ਤੇ ਜਾ ਰਿਹਾ ਸੀ, ਇਸੇ ਦੌਰਾਨ ਸੜਕ ਦੇ ਕਿਨਾਰੇ ਖੜੀ ਕਾਰ ਦੇ ਡਰਾਈਵਰ ਨੇ ਕਾਰ ਦੀ ਖਿੜਕੀ ਖੁੱਲ੍ਹੀ, ਜਿਸ ਨਾਲ ਬਜ਼ੁਰਗ ਵਿਅਕਤੀ ਦੀ ਟੱਕਰ ਹੋ ਗਈ। ਬਜ਼ੁਰਗ ਸੜਕ ‘ਤੇ ਡਿੱਗ ਗਿਆ ਤੇ PRTC ਦੀ ਬੱਸ ਹੇਠਾਂ ਆ ਗਿਆ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਕਾਰ ਡਰਾਈਵਰ ਦੀ ਅਣਗਹਿਲੀ ਕਾਰਨ ਵਾਪਰਿਆ। ਕਾਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।  ਮ੍ਰਿਤਕ ਦੀ ਪਛਾਣ ਗੁਰਚਰਣ ਸਿੰਘ (72) ਨਿਵਾਸੀ ਸੈਨੀਆਂ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਿਲ ਹਸਪਤਾਲ ਵਿੱਚ ਰੱਖਿਆ ਹੈ। ਦੂਜੇ ਪਾਸੇ ਮ੍ਰਿਤਕ ਬਜ਼ੁਰਗ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਵਲੋਂ ਡਰਾਈਵਰ ਦੀ ਭਾਲ ਜਾਰੀ ਹੈ।

Newsline Express

Related Articles

Leave a Comment