???? ਬਸੰਤ ਪੰਚਮੀ ਮੌਕੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ
???? ਵਰਦੇ ਮੀਂਹ ’ਚ ਵੀ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ
???? SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕੀਤੀ ਸ਼ਿਰਕਤ
ਪਟਿਆਲਾ, 23 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਦਰਬਾਰ ਵਿਚ ਨਤਮਸਤਕ ਹੋਈ। ਸੰਗਤਾਂ ਨੇ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਕੇ ਇਸ਼ਨਾਨ ਕੀਤਾ।

ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਬਸੰਤ ਪੰਚਮੀ ਦੇ ਚੱਲ ਰਹੇ ਸਮਾਗਮਾਂ ’ਚ ਸ਼ਿਰਕਤ ਕਰਨ ਉਚੇਚੇ ਤੌਰ ’ਤੇ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਦੇ ਸਾਲਾਨਾ ਜੋੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਮਾਨਵਤਾ ਦੇ ਕਲਿਆਣਮਾਈ ਕਾਰਜਾਂ ’ਚ ਇਥੇ ਦਾ ਇਤਿਹਾਸ ਦਰਸਾਉਂਦਾ ਹੈ ਕਿ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਵਾਲਿਆਂ ਦੇ ਜਿਥੇ ਸਰੀਰ ਰੋਗ ਦੂਰ ਹੁੰਦੇ ਹਨ, ਉਥੇ ਹੀ ਪਰਉਪਕਾਰੀ ਗੁਰੂ ਨੂੰ ਸਮਰਪਿਤ ਰਹਿਣ ਵਾਲੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਵੀ ਪ੍ਰਾਪਤ ਕਰਦੇ ਹਨ।
ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਹਾ ਕਿ ਸਿੱਖ ਕੌਮ ਮਹਾਨ ਵਿਰਾਸਤ ਅਤੇ ਇਤਿਹਾਸ ਨੂੰ ਸਮੋਈ ਬੈਠੀ ਹੈ ਅੱਜ ਲੋੜ ਹੈ ਕਿ ਸਾਡੀ ਅਜੌਕੀ ਪੀੜ੍ਹੀ ਗੌਰਵਮਈ ਇਤਿਹਾਸ ਨਾਲ ਜੁੜਕੇ ਆਪਣੀਆਂ ਕਦਰਾਂ ਕੀਮਤਾਂ ਅਤੇ ਰਵਾਇਤੀ ਪ੍ਰੰਪਰਾਵਾਂ ਦੀ ਧਾਰਨੀ ਬਣੇ।
Newsline Express
