Skip to main content

newslineexpres

Joe Rogan Podcasts You Must Listen
Home Information ???? ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਖਿਲਾਫ਼ FIR ਦਰਜ; ਗ੍ਰਿਫਤਾਰ

???? ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਖਿਲਾਫ਼ FIR ਦਰਜ; ਗ੍ਰਿਫਤਾਰ

by Newslineexpres@1

???? ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਖਿਲਾਫ਼ FIR ਦਰਜ; ਗ੍ਰਿਫਤਾਰ

ਅੰਮ੍ਰਿਤਸਰ, 24 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –          ਸ੍ਰੀ ਹਰਿਮੰਦਿਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ‘ਵਜ਼ੂ’ ਕਰਨ ਵਾਲੇ ਨੌਜਵਾਨ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸੰਬੰਧਤ ਨੌਜਵਾਨ ਵੱਲੋਂ ਸੋਸ਼ਲ ਮੀਡੀਆ ‘ਤੇ ਮਾਫੀ ਮੰਗੇ ਜਾਣ ਦੇ ਬਾਵਜੂਦ ਸਿੱਖ ਭਾਈਚਾਰੇ ਨੇ ਅਜੇ ਤੱਕ ਉਸ ਨੂੰ ਸਵੀਕਾਰ ਨਹੀਂ ਕੀਤਾ। ਹੁਣ ਉਸ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਮੁਸਲਿਮ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਨੌਜਵਾਨ ਦਾ ਨਾਂ ਸੁਭਾਨ ਹੈ। ਉਸ ਨੂੰ ਯੂ.ਪੀ. ਦੇ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹੁਣ ਉਸ ਨੂੰ ਪੰਜਾਬ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਇਸੇ ਸਬੰਧ ਵਿਚ ਕੁਝ ਨਿਹੰਗ ਸਿੱਖ ਗਾਜ਼ੀਆਬਾਦ ਪਹੁੰਚੇ ਤੇ ਨੌਜਵਾਨ ਖਿਲਾਫ ਸਥਾਨਕ ਪੁਲਿਸ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ।

ਨਿੰਹਗਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੀ ਹਰਕਤ ਉਸ ਨੌਜਵਾਨ ਨੇ ਕੀਤੀ, ਉਹ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਭਾਈਚਾਰੇ ‘ਤੇ ਅਕਸਰ ਕਾਨੂੰਨ ਹੱਥ ਵਿਚ ਲੈਣ ਦੇ ਦੋਸ਼ ਲਗਾਏ ਜਾਂਦੇ ਹਨ, ਇਸ ਲਈ ਉਹ ਸਭ ਤੋਂ ਪਹਿਲਾਂ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਪੁਲਿਸ ਕੋਲ ਆਏ ਹਨ। ਨਿਹੰਗਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਨੌਜਵਾਨ ਨਾਲ ਜੁੜੀ ਪੂਰੀ ਜਾਣਕਾਰੀ ਹੈ ਤੇ ਉਹ ਚਾਹੁੰਦੇ ਹਨ ਕਿ ਉਹ ਜਨਤਕ ਤੌਰ ‘ਤੇ ਆ ਕੇ ਸਿੱਖ ਮਰਿਆਦਾ ਅਨੁਸਾਰ ਮਾਫੀ ਮੰਗੇ। ਮਾਮਲੇ ਨੂੰ ਲੈ ਕੇ ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Newsline Express

Related Articles

Leave a Comment