Skip to main content

newslineexpres

Breaking News
Joe Rogan Podcasts You Must Listen
Home ਪੰਜਾਬ ???? ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦੇ 2 ਕਾਤਲ ਗ੍ਰਿਫ਼ਤਾਰ

???? ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦੇ 2 ਕਾਤਲ ਗ੍ਰਿਫ਼ਤਾਰ

by Newslineexpres@1

???? ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦੇ 2 ਕਾਤਲ ਗ੍ਰਿਫ਼ਤਾਰ

ਪਟਿਆਲਾ/ਨਾਭਾ, 27 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –              ਨਾਭਾ ਸ਼ਹਿਰ ਤੋਂ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜ ਤੋਂ ਛੇ ਅਣਪਛਾਤੇ ਨੌਜਵਾਨਾਂ ਵੱਲੋਂ ਹੈਡ ਕਾਂਸਟੇਬਲ ਅਮਨਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਹਮਲੇ ਵਿੱਚ ਮ੍ਰਿਤਕ ਦਾ ਭਰਾ ਨਵਦੀਪ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਅਮਨਦੀਪ ਸਿੰਘ ਨਾਭਾ ਦੀ ਪੁੱਡਾ ਕਲੋਨੀ ਦਾ ਰਹਿਣ ਵਾਲਾ ਸੀ ਅਤੇ ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਹੈਡ ਕਾਂਸਟੇਬਲ ਵਜੋਂ ਤਾਇਨਾਤ ਸੀ।

ਮਿਲੀ ਜਾਣਕਾਰੀ ਮੁਤਾਬਿਕ ਪੰਜ ਤੋਂ ਛੇ ਅਣਪਛਾਤੇ ਨੌਜਵਾਨਾਂ ਨੇ ਅਮਨਦੀਪ ਸਿੰਘ ‘ਤੇ ਦੋ ਵਾਰ ਚਾਕੂ ਨਾਲ ਹਮਲਾ ਕੀਤਾ ਸੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਆਪਰੇਸ਼ਨ ਟੀਮਾਂ, ਸੀਆਈਏ ਪਟਿਆਲਾ ਅਤੇ ਸੀਆਈਏ ਸਮਾਣਾ ਦੀਆਂ ਟੀਮਾਂ ਤੁਰੰਤ ਕਾਰਵਾਈ ਵਿੱਚ ਜੁਟ ਗਈਆਂ।
ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਵਾਪਰੀ। ਝਗੜੇ ਦੌਰਾਨ ਮੁਲਜ਼ਮਾਂ ਨੇ ਗੁੱਸੇ ਵਿੱਚ ਆ ਕੇ ਚਾਕੂ ਨਾਲ ਹਮਲਾ ਕਰ ਦਿੱਤਾ। ਮਾਮਲਾ ਕਿਸੇ ਵੱਡੀ ਰਕਮ ਨਾਲ ਸਬੰਧਿਤ ਨਹੀਂ ਸੀ, ਸਗੋਂ ਛੋਟੀ ਰਕਮ ਨੂੰ ਲੈ ਕੇ ਹੋਏ ਵਿਵਾਦ ਨੇ ਇਹ ਖੂਨੀ ਰੂਪ ਧਾਰ ਲਿਆ।

Related Articles

Leave a Comment