???? 27 ਜਨਵਰੀ ਨੂੰ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ, 26 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਯਾਨੀ 27 ਜਨਵਰੀ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਮਗਰੋਂ ਐਲਾਨ ਕੀਤਾ ਕਿ ਭਲਕੇ 27 ਜਨਵਰੀ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਰਹੇਗੀ। ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਵੀ ਪੋਸਟ ਪਾ ਕੇ ਛੁੱਟੀ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਦੱਸ ਦੇਈਏ ਕਿ ਅੱਜ ਦੇਸ਼ ਭਰ ਵਿਚ 77ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਕੂਲਾਂ ਵਿਚ ਖਾਸਕਰ ਇਸ ਮੌਕੇ ਪ੍ਰੋਗਰਾਮ ਹੁੰਦੇ ਹਨ। ਉਂਝ 26 ਜਨਵਰੀ ਨੂੰ ਜਨਤਕ ਛੁੱਟੀ ਮਨਾਈ ਜਾਂਦੀ ਹੈ ਪਰ ਸਕੂਲਾਂ ਵਿਚ ਬੱਚਿਆਂ ਤੇ ਟੀਚਰਾਂ ਨੂੰ ਝੰਡਾ ਲਹਿਰਾਉਣ ਦੇ ਪ੍ਰੋਗਰਾਮਾਂ ਵਿਚ ਸ਼ਾਮਿਲ ਹੋਣ ਲਈ ਆਉਣਾ ਪੈਂਦਾ ਹੈ। ਇਸ ਨੂੰ ਦੇਖਦਿਆਂ ਵੀ ਕੱਲ੍ਹ 27 ਜਨਵਰੀ ਨੂੰ ਸਕੂਲਾਂ ਵਿਚ ਛੁੱਟੀ ਰਹੇਗੀ।
