???? ਵੀਰ ਹਕੀਕਤ ਰਾਏ ਸਕੂਲ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ 77ਵਾਂ ਗਣਤੰਤਰਤਾ ਦਿਵਸ
ਪਟਿਆਲਾ, 26 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਪ੍ਰਸਿੱਧ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਧਾਨ ਵਿਪਿਨ ਸ਼ਰਮਾ ਅਤੇ ਪ੍ਰਿੰਸਿਪਲ ਸਰਲਾ ਭਟਨਾਗਰ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਗਣਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ, ਸਕੂਲ ਸਭਾ ਦੇ ਸੀਨੀਅਰ ਉਪ ਪ੍ਰਧਾਨ ਗਿਆਨ ਚੰਦ ਰਤਨ , ਉਪ ਸੱਕਤਰ ਜਤਿੰਦਰ ਸ਼ਰਮਾ, ਮੈਂਬਰ ਚਮਨ ਲਾਲ ਗੁਪਤਾ ਤੇ ਅਧਿਆਪਕ ਸਾਹਿਬਾਨਾਂ ਦੁਆਰਾ ਮੁੱਖ ਮਹਿਮਾਨ ਆਸ਼ੂਤੋਸ਼ ਗੌਤਮ ਅਤੇ ਉਨ੍ਹਾਂ ਦੀ ਪਤਨੀ ਅਮਨ ਗੌਤਮ ਨੂੰ ਗੁਲਦਸਤਾ ਭੇਂਟ ਕਰਕੇ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਆਸ਼ੂਤੋਸ਼ ਗੌਤਮ ਦੁਆਰਾ ਝੰਡਾ ਲਹਿਰਾਇਆ ਗਿਆ।

ਇਸ ਮੌਕੇ ਸਕੂਲ ਦੇ ਐਨਸੀਸੀ, ਐਨਐਸਐਸ ਤੇ ਸਕਾਊਟ ਗਾਈਡਜ਼ ਦੇ ਕੈਡੇਟਸ ਨੇ ਪਰੇਡ ਕਰਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਗੀਤਾਂ ਰਾਹੀਂ ਦੇਸ਼ ਪ੍ਰਤੀ ਆਪਣੀ ਦੇਸ਼ ਭਗਤੀ ਦੀ ਭਾਵਨਾ ਨੂੰ ਪ੍ਰਗਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਗਣਤੰਤਰਤਾ ਦਿਵਸ ਦੀ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਦੁਆਰਾ ਨੇਤਾ ਸੁਭਾਸ਼ ਚੰਦਰ ਬੋਸ ਦੇ ਦੇਸ਼ ਦੀ ਆਜ਼ਾਦੀ ਵਿੱਚ ਪਾਏ ਉਘੇ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਦੇਸ਼ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਵਿਦਿਆਰਥੀਆਂ ਨੂੰ 10 ਸੰਕਲਪ ਵੀ ਕਰਵਾਏ ਗਏ। ਸਕੂਲ ਪ੍ਰਿੰਸੀਪਲ ਅਤੇ ਸਭਾ ਦੇ ਸਤਿਕਾਰਯੋਗ ਮੈਂਬਰ ਸਾਹਿਬਾਨਾਂ ਦੁਆਰਾ ਮੁੱਖ ਮਹਿਮਾਨ ਆਸ਼ੂਤੋਸ਼ ਗੌਤਮ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਸਕੂਲ ਸਭਾ ਵੱਲੋਂ ਗਣਤੰਤਰ ਦਿਵਸ ਦੇ ਇਸ ਖੁਸ਼ੀ ਦੇ ਮੌਕੇ ‘ਤੇ ਸਭ ਨੂੰ ਲੱਡੂ ਵੰਡ ਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Newsline Express
