newslineexpres

Home Education ???? ਜੈਮਸ ਪਬਲਿਕ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ 77ਵਾਂ ਗਣਤੰਤਰ ਦਿਵਸ

???? ਜੈਮਸ ਪਬਲਿਕ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ 77ਵਾਂ ਗਣਤੰਤਰ ਦਿਵਸ

by Newslineexpres@1

???? ਜੈਮਸ ਪਬਲਿਕ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ

ਪਟਿਆਲਾ/ਸਨੌਰ 27 ਜਨਵਰੀ – (ਅਰਵਿੰਦਰ)-       ਸਥਾਨਕ ਜੈਮਸ ਪਬਲਿਕ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਵੱਲੋਂ ਸਟਾਫ਼ ਮੈਂਬਰਾਂ ਨਾਲ ਮਿਲ ਕੇ ਰਾਸ਼ਟਰੀ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ। ਇਸ ਦੌਰਾਨ ਸਾਰਿਆਂ ਨੇ ਰਾਸ਼ਟਰੀ ਗੀਤ ਗਾ ਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ।

ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਦੇਸ਼ ਦੇ ਜ਼ਿੰਮੇਵਾਰ, ਇਮਾਨਦਾਰ ਅਤੇ ਵਚਨਬੱਧ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਟਿਆਲਾ ਵੱਲੋਂ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੇਸ਼ਕਾਰੀ ਦੇਣ ਲਈ ਜੈਮਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਚੋਣ ਨਾਲ ਸਕੂਲ ਲਈ ਬੇਹੱਦ ਮਾਣ ਵਾਲੀ ਗੱਲ ਹੈ. ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਸਮਾਗਮ ਦੇ ਅੰਤ ਵਿੱਚ ਸਕੂਲ ਸਟਾਫ ਵਲੋਂ ਵਿਦਿਆਰਥੀਆਂ ਨੂੰ ਮਠਿਆਈਆਂ ਵੰਡੀਆਂ ਗਈਆਂ। ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ ਅਤੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।    *Newsline Express*

Related Articles

Leave a Comment