Skip to main content

newslineexpres

Home Information ???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ ਲਾਲਾ ਲਾਜਪਤ ਰਾਏ ਜੀ ਦਾ ਜਨਮ ਦਿਹਾੜਾ

???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ ਲਾਲਾ ਲਾਜਪਤ ਰਾਏ ਜੀ ਦਾ ਜਨਮ ਦਿਹਾੜਾ

by Newslineexpres@1

???? ਵੀਰ ਹਕੀਕਤ ਰਾਏ ਸਕੂਲ ਵਿਖੇ ਮਨਾਇਆ ਲਾਲਾ ਲਾਜਪਤ ਰਾਏ ਜੀ ਦਾ ਜਨਮ ਦਿਹਾੜਾ

ਪਟਿਆਲਾ, 28 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –         ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਅਤੇ ਸਕੂਲ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ ਦੀ ਅਗਵਾਈ ਵਿੱਚ ਮਹਾਨ ਦੇਸ਼ ਭਗਤ ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ, ਸਭਾ ਦੇ ਪ੍ਰਧਾਨ, ਬਾਹਰੋਂ ਆਏ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਸ਼ੇਰ-ਏ-ਪੰਜਾਬ ਲਾਲਾ ਲਾਜਪਤ ਰਾਏ ਜੀ ਨੂੰ ਫੁੱਲ ਭੇਂਟ ਕਰਕੇ ਆਪਣੇ ਸ਼ਰਧਾ ਭਾਵ ਪ੍ਰਗਟ ਕੀਤੇ।

ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਰਾਹੀਂ , ਭਾਸ਼ਣ ਤੇ ਕਵਿਤਾਵਾਂ ਰਾਹੀਂ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਸ਼ਰਧਾਂ ਦੇ ਭਾਵ ਪ੍ਰਗਟ ਕੀਤੇ। ਸਕੂਲ ਪ੍ਰਿੰਸੀਪਲ ਸਰਲਾ ਭਟਨਾਗਰ ਨੇ ਵਿਦਿਆਰਥੀਆਂ ਨੂੰ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜ ਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਤੇ ਲਾਲਾ ਲਾਜਪਤ ਰਾਏ ਜੀ ਦੇ ਜਨਮ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

Newsline Express

Related Articles

Leave a Comment