Skip to main content

newslineexpres

Home Information ???? ਨਰਸਿੰਗ ਇੱਕ ਪੇਸ਼ਾ ਨਹੀਂ, ਮਨੁੱਖਤਾ ਦੀ ਸੇਵਾ ਦਾ ਮਾਧਿਅਮ : ਹਰਚੰਦ ਸਿੰਘ ਬਰਸਟ

???? ਨਰਸਿੰਗ ਇੱਕ ਪੇਸ਼ਾ ਨਹੀਂ, ਮਨੁੱਖਤਾ ਦੀ ਸੇਵਾ ਦਾ ਮਾਧਿਅਮ : ਹਰਚੰਦ ਸਿੰਘ ਬਰਸਟ

by Newslineexpres@1

???? ਨਰਸਿੰਗ ਇੱਕ ਪੇਸ਼ਾ ਨਹੀਂ, ਮਨੁੱਖਤਾ ਦੀ ਸੇਵਾ ਦਾ ਮਾਧਿਅਮ : ਹਰਚੰਦ ਸਿੰਘ ਬਰਸਟ

???? ਆਦਰਸ਼ ਕਾਲਜ ਆਫ ਨਰਸਿੰਗ ਵਿੱਚ ਸਹੁੰ ਚੁੱਕ ਸਮਾਗਮ ਆਯੋਜਿਤ

???? ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਬਤੌਰ ਮੁੱਖ ਮਹਿਮਾਨ ਵੱਜੋਂ ਕੀਤੀ ਗਈ ਸ਼ਿਰਕਤ

ਪਟਿਆਲਾ, 28 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –       ਆਦਰਸ਼ ਕਾਲਜ ਆਫ ਨਰਸਿੰਗ, ਚੋਹਠ ਸਮਾਣਾ ਰੋਡ ਪਟਿਆਲਾ ਵਿਖੇ ਸਹੁੰ ਚੁੱਕ ਸਮਾਗਮ  ਦਾ ਆਯੋਜਨ ਬੜੇ ਹੀ ਉਤਸ਼ਾਹ ਨਾਲ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ, ਅਧਿਆਪਕਾਂ, ਸਟਾਫ ਅਤੇ ਪ੍ਰਬੰਧਕਾਂ ਵਿੱਚ ਬਹੁਤ ਉਤਸਾਹ ਵੇਖਣ ਨੂੰ ਮਿਲਿਆ। ਇਸ ਦੌਰਾਨ ਨਰਸਿੰਗ ਦੇ ਵਿਦਿਆਰਥੀਆਂ ਨੂੰ ਸਹੁੰ ਦਿਵਾਈ ਗਈ, ਜਿਸ ਵਿੱਚ ਉਨ੍ਹਾਂ ਨੇ ਸੱਚਾਈ, ਇਮਾਨਦਾਰੀ ਅਤੇ ਸੇਵਾ ਭਾਵ ਨਾਲ ਆਪਣਾ ਫਰਜ਼ ਨਿਭਾਉਣ ਦਾ ਸੰਕਲਪ ਲਿਆ।
ਮੁੱਖ ਮਹਿਮਾਨ ਸ. ਹਰਚੰਦ ਸਿੰਘ ਬਰਸਟ ਨੇ ਆਪਣੇ ਸੰਬੋਧਨ ਦੌਰਾਨ ਨਰਸਿੰਗ ਖੇਤਰ ਦੀ ਮਹੱਤਤਾ ਉੱਤੇ ਵਿਸਥਾਰ ਨਾਲ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਨਰਸਿੰਗ ਸਿਰਫ਼ ਇੱਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਾਧਿਅਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੇਵਾ ਭਾਵ, ਮਿਹਨਤ ਅਤੇ ਅਨੁਸ਼ਾਸਨ ਨਾਲ ਸਮਾਜ ਦੀ ਸੇਵਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਨਵੇਂ ਮੌਕੇ ਪੈਦਾ ਕਰ ਰਹੇ ਹਨ।
ਸ. ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ। ਇਸ ਇਤਿਹਾਸਕ ਪਹਿਲ ਰਾਹੀਂ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ। ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 2300 ਤੋਂ ਵੱਧ ਇਲਾਜ ਪੈਕੇਜ਼ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਇਸਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। 
ਸਮਾਗਮ ਦੌਰਾਨ ਕਾਲਜ ਪ੍ਰਬੰਧਕਾਂ ਵੱਲੋਂ ਸ. ਹਰਚੰਦ ਸਿੰਘ ਬਰਸਟ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਦਰਸ਼ ਕਾਲਜ ਆਫ ਨਰਸਿੰਗ ਦੇ ਚੇਅਰਮੈਨ ਡਾ. ਕੇ. ਕੇ. ਜੋਹਰੀ, ਪ੍ਰਿੰਸੀਪਲ ਸਿਮਰਨਜੀਤ ਕੌਰ, ਸਤਪਾਲ ਜੋਹਰੀ, ਹਜਾਰੀ ਲਾਲ ਜੋਹਰੀ, ਹਰਿੰਦਰ ਸਿੰਘ ਧਬਲਾਨ ਸਮੇਤ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਰਹੇ।

Newsline Express

Related Articles

Leave a Comment