Skip to main content

newslineexpres

Joe Rogan Podcasts You Must Listen
Home ਪੰਜਾਬ ਪੰਜਾਬ-ਹਰਿਆਣਾ ਸਕੱਤਰੇਤ ਤੇ ਮਿੰਨੀ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ਜਾਰੀ

ਪੰਜਾਬ-ਹਰਿਆਣਾ ਸਕੱਤਰੇਤ ਤੇ ਮਿੰਨੀ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ਜਾਰੀ

by Newslineexpres@1

ਚੰਡੀਗੜ੍ਹ, 29 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ – ਚੰਡੀਗੜ੍ਹ ਵਿੱਚ ਵੀਰਵਾਰ ਸਵੇਰੇ ਇਕ ਵਾਰ ਫਿਰ ਬੰਬ ਧਮਕੀ ਮਿਲਣ ਕਾਰਨ ਹਫ਼ੜਾ ਦਫ਼ੜੀ ਮਚ ਗਈ। ਸਿਵਲ ਸਕੱਤਰੇਤ ਸੈਕਟਰ-1 ਅਤੇ ਮਿੰਨੀ ਸਕੱਤਰੇਤ ਸੈਕਟਰ-9 ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਚੰਡੀਗੜ੍ਹ ਦੇ ਸੱਕਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਅਲਰਟ ਮੋਡ ‘ਚ ਆ ਗਿਆ ਹੈ। ਧਮਕੀ ਮਿਲਦੇ ਹੀ ਸੁਰੱਖਿਆ ਏਜੰਸੀਆਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸੈਕਟਰੀਏਟ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ, ਪੁਲਿਸ ਅਤੇ ਬੰਬ ਨਿਰੋਧਕ ਦਸਤੇ ਮੌਕੇ ‘ਤੇ ਪਹੁੰਚ ਕੇ ਪੂਰੇ ਸੈਕਟਰੀਏਟ ਪਰਿਸਰ ਦੀ ਜਾਂਚ ਕਰ ਰਹੇ ਹਨ। ਇਮਾਰਤ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ, ਜਦਕਿ ਕਰਮਚਾਰੀਆਂ ਅਤੇ ਆਮ ਲੋਕਾਂ ਦੀ ਆਵਾਜਾਈ ‘ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ।

Related Articles

Leave a Comment