Skip to main content

newslineexpres

Breaking News
🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ
Joe Rogan Podcasts You Must Listen
Home Information ???? ਬਲੀਦਾਨ ਦਿਵਸ: ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

???? ਬਲੀਦਾਨ ਦਿਵਸ: ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

by Newslineexpres@1

???? ਬਲੀਦਾਨ ਦਿਵਸ: ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

???? ਸ਼ਹੀਦਾਂ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਵੇ : ਵਰਜੀਤ ਵਾਲੀਆ

ਪਟਿਆਲਾ, 30 ਜਨਵਰੀ: ਨਿਊਜ਼ਲਾਈਨ ਐਕਸਪ੍ਰੈਸ  –            ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ ‘ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ।

ਇਸ ਮੌਕੇ ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਰੋਹ ਮੌਕੇ ਐਸ.ਡੀ.ਐਮ ਪਟਿਆਲਾ ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸਤੀਸ਼ ਚੰਦਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
                   ਵਰਜੀਤ ਵਾਲੀਆ ਨੇ ਦੱਸਿਆ ਕਿ 30 ਜਨਵਰੀ 1948 ਨੂੰ ਮਹਾਤਮਾ ਗਾਂਧੀ ਜੀ ਦੀ ਹੱਤਿਆ ਹੋਈ ਸੀ, ਇਸ ਲਈ ਇਸ ਦਿਨ ਨੂੰ ਬਲਿਦਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਅਤੇ ਇਹ ਦਿਨ ਗਾਂਧੀ ਜੀ ਦੇ ਸੱਚ, ਅਹਿੰਸਾ, ਸ਼ਾਂਤੀ ਅਤੇ ਭਰਾਤਰਤਾ ਦੇ ਸਿਧਾਂਤਾਂ ਨੂੰ ਯਾਦ ਕਰਨ ਲਈ ਸਮਰਪਿਤ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲਿਦਾਨ ਦਿਵਸ ਗਾਂਧੀ ਜੀ ਦੇ ਸਹਿਣਸ਼ੀਲਤਾ, ਸ਼ਾਂਤੀ, ਸੱਚਾਈ ਅਤੇ ਨੈਤਿਕ ਹਿੰਮਤ ਵਾਲੇ ਸਿਧਾਂਤਾਂ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ, ਆਜ਼ਾਦੀ ਸੰਘਰਸ਼ ਅਤੇ ਸ਼ਹੀਦਾਂ ਦੀ ਕੁਰਬਾਨੀ ਬਾਰੇ ਜਾਣਨ ਲਈ ਉਤਸ਼ਾਹਿਤ ਕਰਦਾ ਹੈ।
                   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲਿਦਾਨ ਦਿਵਸ ਸਾਡੇ ਦੇਸ਼ ਦੇ ਹਰੇਕ ਸ਼ਹੀਦ ਦੀ ਕੁਰਬਾਨੀ ਨੂੰ ਸਮਰਪਿਤ ਹੈ, ਚਾਹੇ ਉਹ ਆਜ਼ਾਦੀ ਦੀ ਲੜਾਈ ਦੇ ਨਾਇਕ ਸਨ ਜਾਂ ਅੱਜ ਵੀ ਦੇਸ਼ ਦੀ ਰੱਖਿਆ ਕਰ ਰਹੇ ਬਹਾਦੁਰ ਜਵਾਨ, ਕਿਉਂਕਿ ਉਹਨਾਂ ਨੇ ਆਪਣੀਆਂ ਜਾਨਾਂ ਦੇ ਕੇ ਸਾਨੂੰ ਆਜ਼ਾਦੀ, ਸੁਰੱਖਿਆ ਅਤੇ ਸਵੈਭਿਮਾਨ ਦੀ ਜ਼ਿੰਦਗੀ ਦਿੱਤੀ ਹੈ।
                   ਵਰਜੀਤ ਵਾਲੀਆ ਨੇ ਕਿਹਾ ਕਿ, ”ਇਸ ਦਿਨ ਦੀ ਸੱਚੀ ਮਹੱਤਤਾ ਇਹ ਹੈ ਕਿ ਅਸੀਂ ਸੱਚ, ਨੈਤਿਕਤਾ, ਅਹਿੰਸਾ ਅਤੇ ਏਕਤਾ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਈਏ ਅਤੇ ਅਸੀਂ ਸਭ ਮਿਲ ਕੇ ਇਹ ਵਚਨ ਕਰੀਏ ਕਿ ਅਸੀਂ ਆਪਣੇ ਦੇਸ਼ ਨੂੰ ਸ਼ਾਂਤੀ, ਭਰਾਤਰਤਾ ਅਤੇ ਤਰੱਕੀ ਦੇ ਰਸਤੇ ‘ਤੇ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਵਾਂਗੇ।”
Newsline Express

Related Articles

Leave a Comment