Skip to main content

newslineexpres

Breaking News
🚩 ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ‘ਅਭਿਉਦਯ-2026’ 21 ਨਵੰਬਰ ਨੂੰ 🚩 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ 🚩 ਸੈਂਸਸ ਓਪਰੇਸ਼ਨ ਪੰਜਾਬ-ਚੰਡੀਗੜ੍ਹ ਦੇ ਸਹਾਇਕ ਡਾਇਰੈਕਟਰ ਵੱਲੋਂ ਰਾਜੀਵ ਗਾਂਧੀ ਯੂਨੀਵਰਸਿਟੀ ਵਿਖੇ ਮੀਟਿੰਗ; ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਅਤੇ ‘ਸਵੈ-ਗਣਨਾ’ ਨੂੰ ਉਤਸ਼ਾਹਿਤ ਕਰਨ ਸਬੰਧੀ ਚਰਚਾ 🚩 ਵੋਟਰ ਜਾਗਰੂਕਤਾ ਗਤੀਵਿਧੀਆਂ ਤੇ 100 ਫ਼ੀਸਦੀ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ :  ਏ ਡੀ ਸੀ 🚩 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ HDB ਫਾਇਨੈਸ਼ੀਅਲ ਸਰਵਿਸ ਅਤੇ ਐਂਬਰ ਐਟਰਪ੍ਰਾਈਜ਼ ਦਾ ਪਲੇਸਮੈਂਟ ਕੈਂਪ 20 ਨਵੰਬਰ ਨੂੰ 🚩 ਰਾਜਪੁਰਾ ’ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਹਰਦਿਆਲ ਕੰਬੋਜ 8 ਕੌਂਸਲਰਾਂ ਸਮੇਤ ਭਾਜਪਾ ’ਚ ਸ਼ਾਮਲ
Joe Rogan Podcasts You Must Listen
Home Information ???? ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਲੈ ਕੇ ਮੇਅਰ ਕੁੰਦਨ ਗੋਗੀਆ ਸਖ਼ਤ

???? ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਲੈ ਕੇ ਮੇਅਰ ਕੁੰਦਨ ਗੋਗੀਆ ਸਖ਼ਤ

by Newslineexpres@1

???? ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਲੈ ਕੇ ਮੇਅਰ ਕੁੰਦਨ ਗੋਗੀਆ ਸਖ਼ਤ
???? ਹੈਲਥ ਬ੍ਰਾਂਚ ਨਾਲ ਕੀਤੀ ਵਿਸ਼ੇਸ਼ ਸਮੀਖਿਆ ਮੀਟਿੰਗ : ਮੇਅਰ

ਪਟਿਆਲਾ, 30 ਜਨਵਰੀ – ਨਿਊਜ਼ਲਾਈਨ ਐਕਸਪ੍ਰੈਸ –             ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਹੈਲਥ ਬ੍ਰਾਂਚ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੈਨੀਟਰੀ ਇੰਸਪੈਕਟਰਾ , ਸਫ਼ਾਈ ਕਰਮਚਾਰੀਆਂ, ਮਸ਼ੀਨਰੀ ਅਤੇ ਮੈਨ ਪਾਵਰ ਨਾਲ ਸੰਬੰਧਿਤ ਮੁੱਦਿਆਂ ਦੇ ਬਾਰੇ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ ਗਈ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਹਰ ਇਕ ਇਲਾਕੇ ਵਿੱਚ ਸਾਫ਼-ਸਫ਼ਾਈ ਯਕੀਨੀ ਬਣਾਉਣਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਸਪਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਜਿੱਥੇ ਵੀ ਕੂੜੇ ਦੇ ਪੁਆਇੰਟ ਬਣੇ ਹੋਏ ਹਨ, ਉੱਥੋਂ ਸਾਰਾ ਕੂੜਾ ਸਮੇਂ ਸਿਰ ਚੱਕਿਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੇਅਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਫ਼ਾਈ ਸਟਾਫ਼ ਵੱਲੋਂ ਦੱਸੀਆਂ ਗਈਆਂ ਦਿੱਕਤਾ ਜਿਵੇਂ ਕਿ ਮਸ਼ੀਨਰੀ ਦੀ ਘਾਟ, ਮੈਨ ਪਾਵਰ ਦੀ ਕਮੀ ਜਾਂ ਹੋਰ ਪ੍ਰਸ਼ਾਸਕੀ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ ਹੈ, ਤਾਂ ਜੋ ਸਫ਼ਾਈ ਕਾਰਜ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਸਵੇਰੇ ਜਦੋਂ ਸਫ਼ਾਈ ਦਾ ਕੰਮ ਸ਼ੁਰੂ ਹੁੰਦਾ ਹੈ, ਉਸ ਸਮੇਂ ਸਾਰੇ ਇਲਾਕਿਆਂ ਦੇ ਸੈਨਿਟਰੀ ਇੰਸਪੈਕਟਰਾਂ ਨੂੰ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਖੁਦ ਆਪਣੇ-ਆਪਣੇ ਏਰੀਏ ਵਿੱਚ ਜਾ ਕੇ ਨਿਰੇਖਣ ਕਰਨ। ਇਸ ਨਾਲ ਸਫ਼ਾਈ ਦੇ ਕੰਮ ਦੀ ਗੁਣਵੱਤਾ ਬਣੀ ਰਹੇਗੀ ਅਤੇ ਕਿਸੇ ਵੀ ਤਰ੍ਹਾਂ ਦਾ ਕੰਪਰੋਮਾਈਜ਼ ਨਹੀਂ ਹੋਵੇਗਾ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਾਫ਼-ਸਫ਼ਾਈ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾਂਦੀ ਰਹੇਗੀ।N

Newsline Express

Related Articles

Leave a Comment