Skip to main content

newslineexpres

Breaking News
Joe Rogan Podcasts You Must Listen
Home Chandigarh ???? ਮਜੀਠੀਆ ਨਿਰਦੋਸ਼ ਹੈ, ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਬੋਲੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

???? ਮਜੀਠੀਆ ਨਿਰਦੋਸ਼ ਹੈ, ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਬੋਲੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

by Newslineexpres@1

???? ਮਜੀਠੀਆ ਨਿਰਦੋਸ਼ ਹੈ, ਜੇਲ੍ਹ ‘ਚ ਮੁਲਾਕਾਤ ਤੋਂ ਬਾਅਦ ਬੋਲੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

???? ਡੇਰਾ ਬਿਆਸ ਮੁਖੀ ਵਲੋਂ ਮਜੀਠੀਆ ਨਾਲ ਜੇਲ੍ਹ ‘ਚ ਮੁਲਾਕਾਤ; ਕਿਹਾ- ਬਿਕਰਮ ‘ਤੇ ਲੱਗੇ ਦੋਸ਼ ਗ਼ਲਤ

ਨਾਭਾ, 2 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ  –      ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅਚਾਨਕ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਜੇਲ੍ਹ ‘ਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਮਜੀਠੀਆ ਨਾਲ ਮੁਲਾਕਾਤ ਕਰਕੇ ਬਾਹਰ ਆਏ ਬਾਬਾ ਗੁਰਿੰਦਰ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੜੇ ਬੇਬਾਕ ਲਹਿਜੇ ਵਿੱਚ ਕਿਹਾ, “ਮਜੀਠੀਆ ਮੇਰਾ ਦੋਸਤ ਹੈ, ਮੈਂ ਉਸ ਨੂੰ ਮਿਲਣ ਜ਼ਰੂਰ ਆਵਾਂਗਾ।” ਜਦੋਂ ਉਨ੍ਹਾਂ ਨੂੰ ਜੇਲ੍ਹ ਅੰਦਰ ਹੋਈ ਗੱਲਬਾਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮਜੀਠੀਆ ਉਨ੍ਹਾਂ ਦੇ ਪਰਿਵਾਰਕ ਰਿਸ਼ਤੇਦਾਰ ਹਨ ਅਤੇ “ਪਰਿਵਾਰ ਦੀਆਂ ਗੱਲਾਂ ਪਰਿਵਾਰ ਵਿੱਚ ਹੀ ਰਹਿਣੀਆਂ ਚਾਹੀਦੀਆਂ ਹਨ।”

ਬਿਕਰਮ ਮਜੀਠੀਆ ‘ਤੇ ਲੱਗੇ ਦੋਸ਼ਾਂ ਬਾਰੇ ਸਵਾਲ ਕੀਤੇ ਜਾਣ ‘ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੋਸ਼ ਗ਼ਲਤ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਉੱਤੇ ਲਗਾਏ ਗਏ ਸਾਰੇ ਦੋਸ਼ ਨਿਰਾਧਾਰ ਅਤੇ ਗ਼ਲਤ ਹਨ। ਹਾਲਾਂਕਿ ਉਨ੍ਹਾਂ ਨੇ ਇਹ ਕਿਹਾ ਕਿ ਸਰਕਾਰਾਂ ਜਾਂ ਜਾਂਚ ਏਜੰਸੀਆਂ ਜੋ ਆਪਣਾ ਕੰਮ ਕਰ ਰਹੀਆਂ ਹਨ, ਉਹ ਉਨ੍ਹਾਂ ਦਾ ਕਾਰਜ ਹੈ ਅਤੇ ਉਨ੍ਹਾਂ ਨੂੰ ਉਹ ਕਰਨ ਦੇਣਾ ਚਾਹੀਦਾ ਹੈ, ਪਰ ਨਿੱਜੀ ਤੌਰ ‘ਤੇ ਉਹ ਇਨ੍ਹਾਂ ਦੋਸ਼ਾਂ ਨੂੰ ਸਹੀ ਨਹੀਂ ਮੰਨਦੇ। ਡੇਰਾ ਬਿਆਸ ਮੁਖੀ ਦੀ ਇਸ ਮੁਲਾਕਾਤ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਡੇਰੇ ਦਾ ਪੰਜਾਬ ਦੀ ਸਿਆਸਤ ਵਿੱਚ ਵੱਡਾ ਪ੍ਰਭਾਵ ਹੈ। ਮਜੀਠੀਆ ਦੇ ਹੱਕ ਵਿੱਚ ਦਿੱਤਾ ਗਿਆ ਇਹ ਬਿਆਨ ਅਕਾਲੀ ਦਲ ਲਈ ਇੱਕ ਵੱਡੀ ਰਾਹਤ ਅਤੇ ਵਿਰੋਧੀਆਂ ਲਈ ਸਵਾਲ ਖੜ੍ਹੇ ਕਰਨ ਵਾਲਾ ਸਾਬਤ ਹੋ ਸਕਦਾ ਹੈ।

Newsline Express

Related Articles

Leave a Comment