Skip to main content

newslineexpres

Breaking News
Joe Rogan Podcasts You Must Listen
Home Information ???? ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਕਾਰਡ ਬਣਾਉਣ ਲਈ ਸਮਾਣਾ ਦੇ ਪਿੰਡਾਂ ਵਿਖੇ ਲੱਗੇ ਕੈਂਪਾਂ ਨੂੰ ਮਿਲਿਆ ਹੁੰਗਾਰਾ : ਐਸ.ਡੀ.ਐਮ ਰਿਚਾ ਗੋਇਲ

???? ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਕਾਰਡ ਬਣਾਉਣ ਲਈ ਸਮਾਣਾ ਦੇ ਪਿੰਡਾਂ ਵਿਖੇ ਲੱਗੇ ਕੈਂਪਾਂ ਨੂੰ ਮਿਲਿਆ ਹੁੰਗਾਰਾ : ਐਸ.ਡੀ.ਐਮ ਰਿਚਾ ਗੋਇਲ

by Newslineexpres@1

???? ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਕਾਰਡ ਬਣਾਉਣ ਲਈ ਸਮਾਣਾ ਦੇ ਪਿੰਡਾਂ ਵਿਖੇ ਲੱਗੇ ਕੈਂਪਾਂ ਨੂੰ ਮਿਲਿਆ ਹੁੰਗਾਰਾ : ਐਸ.ਡੀ.ਐਮ ਰਿਚਾ ਗੋਇਲ
???? ਵਿਧਾਇਕ ਜੌੜਾਮਾਜਰਾ ਦੀ ਟੀਮ ਦੇ ਉਦਮ ਸਦਕਾ ਪਿੰਡਾਂ ਤੇ ਸ਼ਹਿਰ ਦੇ ਵਾਰਡਾਂ ਵਿੱਚ ਲੱਗ ਰਹੇ ਨੇ ਕੈਂਪ

ਸਮਾਣਾ, 3 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ –              ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਲੋਕਾਂ ਦੇ ਘਰਾਂ ਨੇੜੇ ਹੀ ਬਣਾਉਣ ਲਈ ਸ਼ੁਰੂ ਕੀਤੇ ਕੈਂਪਾਂ ਨੂੰ ਅੱਜ ਸਮਾਣਾ ਦੇ ਪਿੰਡਾਂ ਤੇ ਵਾਰਡਾਂ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਐਸ.ਡੀ.ਐਮ ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ ਤੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਸਮੇਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਵੱਲੋਂ ਦਿੱਤੇ ਸਹਿਯੋਗ ਸਦਕਾ ਪਿੰਡਾਂ ਵਿੱਚ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਕਾਰਡ ਬਣਾਏ ਜਾ ਰਹੇ ਹਨ।

ਰਿਚਾ ਗੋਇਲ ਨੇ ਦੱਸਿਆ ਕਿ ਪਿੰਡ ਗੱਜੂਮਾਜਰਾ, ਗਾਜੀਪੁਰ, ਖੱਤਰੀਵਾਲਾ, ਫ਼ਤਹਿਪੁਰ ਅਤੇ ਸ਼ਹਿਰ ਦੀ ਵਾਰਡ ਨੰਬਰ 4 ਅਤੇ 19 ਵਿਖੇ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੇ ਵੱਡੀ ਗਿਣਤੀ ਪੁੱਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਵਾਏ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਹੂਲਤ ਦਾ ਲਾਭ ਸਾਰੇ ਸਰਕਾਰੀ ਅਤੇ ਇੰਪੈਨਲਡ ਨਿੱਜੀ ਹਸਪਤਾਲਾਂ ਵਿੱਚ ਮਿਲੇਗਾ।

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਵੱਡਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰਾਂ ਵਿੱਚ ਜਾਣ ਅਤੇ ਲਗਾਏ ਜਾ ਰਹੇ ਕੈਂਪਾਂ ਵਿੱਚ ਜਾਣ ਵੇਲੇ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਆਪਣੇ ਨਾਲ ਰੱਖਣ।

Newsline Express

Related Articles

Leave a Comment