newslineexpres

Joe Rogan Podcasts You Must Listen
Home Chandigarh ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਕੱਲ੍ਹ 4 ਘੰਟੇ ਬੰਦ ਰਹਿਣਗੇ ਪੰਜਾਬ ਦੇ ਸਾਰੇ ਬੱਸ ਅੱਡੇ

ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਕੱਲ੍ਹ 4 ਘੰਟੇ ਬੰਦ ਰਹਿਣਗੇ ਪੰਜਾਬ ਦੇ ਸਾਰੇ ਬੱਸ ਅੱਡੇ

by Newslineexpres@1

ਚੰਡੀਗੜ੍ਹ, 8 ਸਤੰਬਰ : ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਪੰਜਾਬ ਵਿੱਚ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਗਏ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਨੇ ਕੱਲ ਸਾਰੇ ਪੰਜਾਬ ਦੇ ਬੱਸ ਸਟੈਂਡ 4 ਘੰਟੇ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ।  ਸਵੇਰੇ 10 ਵਜੇ ਤੋਂ 2 ਵਜੇ ਤੱਕ ਬੱਸ ਸਟੈਂਡ ਬੰਦ ਰਹਿਣਗੇ ਪਰ ਬੱਸ ਸਟੈਂਡ ਬੰਦ ਰੱਖਣ ਦਾ ਸਮਾਂ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ 10 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਹੋਈ ਬੈਠਕ ਬੇਸਿੱਟਾ ਰਹੀ ਹੈ। ਨਿਊਜ਼ਲਾਈਨ ਐਕਸਪ੍ਰੈਸ ਨਾਲ ਗੱਲਬਾਤ ਕਰਦਿਆਂ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ , ਓਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਨਬੱਸ ਅਤੇ PRTC ਠੇਕਾ ਮੁਲਾਜ਼ਮਾਂ ਦਾ ਧਰਨਾ ਜਾਰੀ ਰਹੇਗਾ। ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ। ਹੜਤਾਲ ‘ਤੇ ਗਏ ਕੱਚੇ ਮੁਲਾਜ਼ਮ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਅਤੇ ਪੱਕੀ ਨੌਕਰੀ ਦੀ ਮੰਗ ਕਰ ਰਹੇ ਹਨ।

Related Articles

Leave a Comment