newslineexpres

Home Administration ???? ਪਟਿਆਲਾ ਮਿੰਨੀ ਸਕੱਤਰੇਤ ਵਿੱਚ ਡੀ ਸੀ ਦਫ਼ਤਰ ਕਰਮਚਾਰੀਆਂ ਵੱਲੋਂ ਸਰਕਾਰ ਵਿਰੋਧੀ ਰੋਸ ਪ੍ਰਦਰਸ਼ਨ

???? ਪਟਿਆਲਾ ਮਿੰਨੀ ਸਕੱਤਰੇਤ ਵਿੱਚ ਡੀ ਸੀ ਦਫ਼ਤਰ ਕਰਮਚਾਰੀਆਂ ਵੱਲੋਂ ਸਰਕਾਰ ਵਿਰੋਧੀ ਰੋਸ ਪ੍ਰਦਰਸ਼ਨ

by Newslineexpres@1

???? ਪਟਿਆਲਾ ਮਿੰਨੀ ਸਕੱਤਰੇਤ ਵਿੱਚ ਡੀ ਸੀ ਦਫ਼ਤਰ ਕਰਮਚਾਰੀਆਂ ਵੱਲੋਂ ਸਰਕਾਰ ਵਿਰੋਧੀ ਰੋਸ ਪ੍ਰਦਰਸ਼ਨ

ਪਟਿਆਲਾ, 6 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ –    ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਕਰਮਚਾਰੀਆਂ ਵੱਲੋਂ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਡੀ ਸੀ ਦਫ਼ਤਰ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਜਨਰਲ ਸਕੱਤਰ ਨਿਸ਼ਾਂਤ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ।

ਰੋਸ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਤਿੱਖੀ ਨਾਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਤੁਰੰਤ ਮਨਜ਼ੂਰ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੇ ਮਸਲਿਆਂ ਨੂੰ ਲੰਮੇ ਸਮੇਂ ਤੋਂ ਅਣਡਿੱਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ।

ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਡੀ ਸੀ ਦਫ਼ਤਰ ਦੇ ਕਰਮਚਾਰੀ ਹਾਜ਼ਰ ਸਨ।

ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ, ਜਨਰਲ ਸਕੱਤਰ ਨਿਸ਼ਾਂਤ ਕੁਮਾਰ, ਸ੍ਰੀ ਰਘੁਵੀਰ, ਹਰਜੀਤ ਸਿੰਘ, ਰੁਪਿੰਦਰ ਸਿੰਘ, ਕਾਕਾ ਸਿੰਘ, ਸੁਰਿੰਦਰ ਸਿੰਘ, ਸੁਨੀਤਾ ਰਾਣੀ, ਸ਼ਬਨਮ, ਤੇਜਿੰਦਰ ਸਿੰਘ, ਪ੍ਰੈਸ ਸਕੱਤਰ ਗੁਰਪ੍ਰਤਾਪ ਸਿੰਘ, ਮੁਕੇਸ਼ ਕੁਮਾਰ ਅਤੇ ਹੋਰ ਸਾਥੀ ਹਾਜ਼ਰ ਸਨ।  Newsline Express

Related Articles

Leave a Comment