???? ਦਰਸ਼ਨ ਸਿੰਘ ਬਣੇ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਜਿਲ੍ਹਾ ਪਟਿਆਲਾ ਦੇ ਨਵੇਂ ਪ੍ਰਧਾਨ; ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਪਟਿਆਲਾ, 6 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਸਥਿਤ ਡੀ.ਸੀ ਦਫਤਰ ਪਟਿਆਲਾ ਦੇ ਸਮੂਹ ਕਰਮਚਾਰੀਆਂ ਵਲੋਂ ਸਰਬ-ਸਹਿਮਤੀ ਨਾਲ ਦਰਸ਼ਨ ਸਿੰਘ ਨੂੰ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਜਿਲ੍ਹਾ ਪਟਿਆਲਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਸਮੂਹ ਸਾਥੀਆਂ ਨੇ ਦਰਸ਼ਨ ਸਿੰਘ ਨੂੰ ਪ੍ਰਧਾਨ ਅਤੇ ਨਿਸ਼ਾਂਤ ਕੁਮਾਰ ਨੂੰ ਜਨਰਲ ਸਕੱਤਰ ਬਣਨ ਉਤੇ ਵਧਾਈ ਦਿੱਤੀ। ਇਸ ਮੌਕੇ ਸ੍ਰੀ ਰਘੁਵੀਰ, ਹਰਜੀਤ ਸਿੰਘ, ਰੁਪਿੰਦਰ ਸਿੰਘ, ਕਾਕਾ ਸਿੰਘ, ਸੁਰਿੰਦਰ ਸਿੰਘ, ਸੁਨੀਤਾ ਰਾਣੀ, ਤੇਜਿੰਦਰ ਸਿੰਘ, ਪ੍ਰੈਸ ਸਕੱਤਰ ਗੁਰਪ੍ਰਤਾਪ ਸਿੰਘ, ਮੁਕੇਸ਼ ਕੁਮਾਰ ਅਤੇ ਹੋਰਾਂ ਨੇ ਨਵੀਂ ਟੀਮ ਨੂੰ ਇਕਜੁੱਟ ਰਹਿ ਕੇ ਯੂਨੀਅਨ ਲਈ ਤਰੱਕੀ ਅਤੇ ਲੋਕਾਂ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ।

ਇਸ ਉਪਰੰਤ ਨਵੇਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ, ਜਨਰਲ ਸਕੱਤਰ ਨਿਸ਼ਾਂਤ ਕੁਮਾਰ ਅਤੇ ਦਫ਼ਤਰ ਦੇ ਕਰਮਚਾਰੀ ਸਾਥੀਆਂ ਸ੍ਰੀ ਰਘੁਵੀਰ, ਹਰਜੀਤ ਸਿੰਘ ਵੱਲੋਂ ਮਾਣਯੋਗ ਡਿਪਟੀ ਕਮਿਸ਼ਨਰ ਪਟਿਆਲਾ ਨਾਲ ਮੁਲਾਕਾਤ ਕਰਦੇ ਹੋਏ ਸਹਿਯੋਗ ਤੇ ਮਾਰਗਦਰਸ਼ਨ ਲਈ ਸਹਿਮਤੀ ਦਿੱਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਵਾਰਜੀਤ ਸਿੰਘ ਵਾਾਲੀਆ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। Newsline Express
