newslineexpres

Home Information ???? ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ : ਗੁਰਲਾਲ ਘਨੌਰ

???? ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ : ਗੁਰਲਾਲ ਘਨੌਰ

by Newslineexpres@1

???? ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ : ਗੁਰਲਾਲ ਘਨੌਰ

???? ਪਿੰਡ ਸਫਦਲਪੁਰ ਤੋਂ ਸ਼ਰਧਾਲੂਆਂ ਦਾ ਜੱਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਘਨੌਰ, 9 ਫਰਵਰੀ: ਨਿਊਜ਼ਲਾਈਨ ਐਕਸਪ੍ਰੈਸ  –         ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕੇ ਦੇ ਪਿੰਡ ਸਫਦਲਪੁਰ ਤੋਂ  ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।


ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨਾਲ ਹਰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਆਦਿ ਦੇ ਦਰਸ਼ਨ ਕਰਨਗੇ।
ਇਸ ਮੌਕੇ ਬੀ ਡੀ ਪੀ ਓ ਜਤਿੰਦਰ ਸਿੰਘ ਢਿੱਲੋਂ, ਜਿਲ੍ਹਾ ਪਰਿਸ਼ਦ ਮੈਂਬਰ ਸਹਿਜਪਾਲ ਸਿੰਘ ਲਾਡਾ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Newsline Express

Related Articles

Leave a Comment