newslineexpres

Breaking News
🚩चुनावी तैयारियों में जुटी शिव सेना हिंदुस्तान, पटियाला के 8 विधानसभा क्षेत्रों के लिए प्रभारी नियुक्त 🚩 ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ 🚩 ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ 🚩 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ 🚩 ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ‘ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ 🚩स्वर्गीय श्री अर्जन दास जी की स्मृति में रक्तदान शिविर का आयोजन  ❤️रक्तदान मानवता की सबसे महान सेवाओं में से एक है : अश्वनी गोयल
Joe Rogan Podcasts You Must Listen
Home Congress ???? ਪਟਿਆਲਾ ਦੀਆਂ ਸੜਕਾਂ ’ਤੇ ਗੂੰਜਿਆ ਸਰਕਾਰ ਖ਼ਿਲਾਫ਼ ਰੋਸ, ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕੱਢਿਆ ਵਿਸ਼ਾਲ ਮਾਰਚ

???? ਪਟਿਆਲਾ ਦੀਆਂ ਸੜਕਾਂ ’ਤੇ ਗੂੰਜਿਆ ਸਰਕਾਰ ਖ਼ਿਲਾਫ਼ ਰੋਸ, ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕੱਢਿਆ ਵਿਸ਼ਾਲ ਮਾਰਚ

by Newslineexpres@1

???? ਪਟਿਆਲਾ ਦੀਆਂ ਸੜਕਾਂ ’ਤੇ ਗੂੰਜਿਆ ਸਰਕਾਰ ਖ਼ਿਲਾਫ਼ ਰੋਸ, ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਕੱਢਿਆ ਵਿਸ਼ਾਲ ਮਾਰਚ

???? ਪਟਿਆਲਾ ਵਰਗੇ ਇਤਿਹਾਸਕ ਸ਼ਹਿਰ ਵਿੱਚ ਵੀ ਲੋਕ ਸ਼ਾਮ ਵੇਲੇ ਘਰੋਂ ਨਿਕਲਣ ਤੋਂ ਡਰਨ ਲੱਗੇ ਹਨ : ਮੋਹਿਤ ਮਹਿੰਦਰਾ

ਪਟਿਆਲਾ, 11 ਫਰਵਰੀ ਨਿਊਜ਼ਲਾਈਨ ਐਕਸਪ੍ਰੈਸ  –            ਪੰਜਾਬ ਵਿੱਚ ਦਿਨ-ਬ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੁੱਧ ਅੱਜ ਪਟਿਆਲਾ ਦੇ ਤ੍ਰਿਪੜੀ ਇਲਾਕੇ ਵਿੱਚ ਅਗਵਾਈ ਹੇਠ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਦੇ ਵਿਸ਼ਾਲ ਇਕੱਠ ਵਲੋਂ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਇਤਿਹਾਸਕ ਮਾਰਚ ਸ਼ੰਕਰ ਕਿਰਿਆਨਾ ਸਟੋਰ ਤੋਂ ਸ਼ੁਰੂ ਹੋ ਕੇ ਕੋਹਲੀ ਸਵੀਟਸ, ਤ੍ਰਿਪੜੀ ਤੱਕ ਪਹੁੰਚਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀਆ ਨਾਕਾਮੀਆਂ ਦਾ ਜਮ ਕੇ ਵਿਰੋਧ ਕੀਤਾ।

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹੀਨਾ ਕਾਵਰੇ ਕੋ ਇੰਚਾਰਜ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਹਰਦਿਆਲ ਕੰਬੋਜ, ਸਾਧੂ ਸਿੰਘ ਧਰਮਸ੍ਰੋਤ, ਐਕਸ ਏ ਡੀ ਜੀ ਢਿਲੋਂ, ਹਰਵਿੰਦਰ ਨਿੱਪੀ, ਗੋਪਾਲ ਸਿੰਗਲਾ, ਗੁਰਸ਼ਰਨ ਕੌਰ ਰੰਧਾਵਾ, ਨਰੇਸ਼ ਦੁੱਗਲ, ਸੰਜੀਵ ਸ਼ਰਮਾ ਬਿੱਟੂ, ਵਿਸ਼ਨੂੰ ਸ਼ਰਮਾ, ਹਰਵੀਰ ਢੀਂਡਸਾ, ਰਿਚੀ ਡਕਾਲਾ, ਮਲਕੀਤ ਸਿੰਘ ਸਰਪੰਚ, ਰਾਜੇਸ਼ ਸ਼ਰਮਾ ਰਾਜੂ, ਅਨਿਲ ਮੋਦਗਿਲ ਹਰਵਿੰਦਰ ਸ਼ੁਕਲਾ, ਰਾਜੇਸ਼ ਮੰਡੋਰ ਤੋਂ ਇਲਾਵਾ ਸੈਂਕੜੇ ਸਾਰੇ ਬਲਾਕ ਪ੍ਰਧਾਨ, ਕੌਂਸਲਰ ਅਤੇ ਪਟਿਆਲਾ ਅਤੇ ਨੇੜਲੇ ਇਲਾਕਿਆਂ ਦੇ ਸਾਰੇ ਕਾਂਗਰਸੀ ਵਰਕਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ.

ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ, “ਅੱਜ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਗੈਂਗਸਟਰਾਂ ਦਾ ਰਾਜ ਹੈ, ਸ਼ਰੇਆਮ ਕਤਲ ਹੋ ਰਹੇ ਹਨ ਅਤੇ ਨਸ਼ਾ ਘਰ-ਘਰ ਪਹੁੰਚ ਚੁੱਕਾ ਹੈ। ਪਰ ਸੂਬੇ ਦੀ ਨਿਕੰਮੀ ਸਰਕਾਰ ਅੰਨੀ-ਬੋਲੀ ਹੋ ਕੇ ਬੈਠੀ ਹੈ। ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਇਹ ਸਰਕਾਰ ਸਿਰਫ਼ ਇਸ਼ਤਿਹਾਰਾਂ ਰਾਹੀਂ ਆਪਣੀ ਝੂਠੀ ਵਾਹ-ਵਾਹ ਖੱਟਣ ਵਿੱਚ ਮਸਰੂਫ਼ ਹੈ।”

ਉਨ੍ਹਾਂ ਅੱਗੇ ਕਿਹਾ ਕਿ ਹੁਣ ਚੁੱਪ ਰਹਿਣ ਦਾ ਸਮਾਂ ਲੰਘ ਚੁੱਕਾ ਹੈ, ਜੇਕਰ ਅੱਜ ਅਸੀਂ ਸੜਕਾਂ ‘ਤੇ ਨਾ ਉਤਰੇ ਤਾਂ ਪੰਜਾਬ ਦਾ ਭਵਿੱਖ ਪੂਰੀ ਤਰ੍ਹਾਂ ਹਨੇਰੇ ਵਿੱਚ ਚਲਾ ਜਾਵੇਗਾ। ਇਹ ਰੋਸ ਮਾਰਚ ਸਿਰਫ਼ ਇੱਕ ਪ੍ਰਦਰਸ਼ਨ ਨਹੀਂ, ਸਗੋਂ ਸੁੱਤੀ ਹੋਈ ਸਰਕਾਰ ਲਈ ਇੱਕ ਲਲਕਾਰ ਹੈ।

ਮਾਰਚ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਇਸ ਸਰਕਾਰ ਨੂੰ ਚੁਣਿਆ ਸੀ, ਪਰ ਅੱਜ ਹਾਲਾਤ ਇਹ ਹਨ ਕਿ ਪੁਲਿਸ ਪ੍ਰਸ਼ਾਸਨ ਸਿਰਫ਼ ਵਿਰੋਧੀ ਧਿਰ ਦੇ ਆਗੂਆਂ ਨੂੰ ਦਬਾਉਣ ਲਈ ਵਰਤਿਆ ਜਾ ਰਿਹਾ ਹੈ, ਜਦਕਿ ਅਪਰਾਧੀ ਬੇਖੌਫ ਘੁੰਮ ਰਹੇ ਹਨ। ਪਟਿਆਲਾ ਵਰਗੇ ਇਤਿਹਾਸਕ ਸ਼ਹਿਰ ਵਿੱਚ ਵੀ ਲੋਕ ਸ਼ਾਮ ਵੇਲੇ ਘਰੋਂ ਨਿਕਲਣ ਤੋਂ ਡਰਨ ਲੱਗੇ ਹਨ।

ਤ੍ਰਿਪੜੀ ਦੀਆਂ ਸੜਕਾਂ ‘ਤੇ ਕਾਂਗਰਸੀ ਵਰਕਰਾਂ ਦਾ ਜੋਸ਼ ਵੇਖਣਯੋਗ ਸੀ। ਜ਼ਿਲ੍ਹਾ, ਬਲਾਕ, ਮੰਡਲ ਅਤੇ ਬੂਥ ਕਮੇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਕੌਂਸਲਰਾਂ ਨੇ ਇਸ ਮਾਰਚ ਵਿੱਚ ਹਿੱਸਾ ਲਿਆ। ਵੱਖ-ਵੱਖ ਸੈੱਲਾਂ ਦੇ ਸਾਥੀ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ।

ਮੋਹਿਤ ਮੋਹਿੰਦਰਾ ਨੇ ਪ੍ਰਦਰਸ਼ਨਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਨਹੀਂ ਹੁੰਦਾ ਅਤੇ ਸਰਕਾਰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਉਂਦੀ, ਉਨੀ ਦੇਰ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਇਸੇ ਤਰ੍ਹਾਂ ਦੇ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

Newsline Express

Related Articles

Leave a Comment