Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home BJP ???? BJP ਆਗੂ ਅਨਿਲ ਮੰਗਲਾ ਦੀ ਹੋਈ ਮੌਤ, 3 ਦਿਨਾਂ ਬਾਅਦ ਭਾਖੜਾ ਨਹਿਰ ਵਿਚੋਂ ਮਿਲੀ ਲਾਸ਼

???? BJP ਆਗੂ ਅਨਿਲ ਮੰਗਲਾ ਦੀ ਹੋਈ ਮੌਤ, 3 ਦਿਨਾਂ ਬਾਅਦ ਭਾਖੜਾ ਨਹਿਰ ਵਿਚੋਂ ਮਿਲੀ ਲਾਸ਼

by Newslineexpres@1

???? ਭਾਜਪਾ ਆਗੂ ਅਨਿਲ ਮੰਗਲਾ ਦੀ ਹੋਈ ਮੌਤ, 3 ਦਿਨਾਂ ਬਾਅਦ ਭਾਖੜਾ ਨਹਿਰ ਵਿਚੋਂ ਮਿਲੀ ਲਾਸ਼

ਪਟਿਆਲਾ, 13 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ –          ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਅਤੇ ਸਮਾਜ ਸੇਵਕ ਅਨਿਲ ਮੰਗਲਾ ਦੀ ਮੌਤ ਹੋ ਗਈ ਹੈ। ਅੱਜ ਅਨਿਲ ਮੰਗਲਾ ਦੀ ਲਾਸ਼ ਭਾਖੜਾ ਨਹਿਰ ਵਿਚੋਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਨੀਅਰ ਭਾਜਪਾ ਆਗੂ ਤਿੰਨ ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਪਰਿਵਾਰ ਵੱਲੋਂ ਭਾਲ ਕੀਤੀ ਜਾ ਰਹੀ ਸੀ। ਭੋਲੇ ਸ਼ੰਕਰ ਗੋਤਾਖੋਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਧਨੇਠਾ ਨਜ਼ਦੀਕ ਨਹਿਰ ਵਿਚੋਂ ਭਾਜਪਾ ਆਗੂ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੇਹ ਮਿਲਣ ਦੀ ਸੂਚਨਾ ਮਿਲਦੇ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਅਨਿਲ ਮੰਗਲਾ ਦੇ ਲਾਪਤਾ ਹੋਣ ਦੀ ਰਿਪੋਰਟ ਪਹਿਲਾਂ ਹੀ ਦਰਜ ਕਰਵਾਈ ਜਾ ਚੁੱਕੀ ਸੀ ਅਤੇ ਪਰਿਵਾਰ ਵੱਲੋਂ ਲਗਾਤਾਰ ਖੋਜ ਕੀਤੀ ਜਾ ਰਹੀ ਸੀ।

ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।  ਸੂਤਰਾਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ। ਫਿਲਹਾਲ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਅਨਿਲ ਮੰਗਲਾ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰਕ ਮੈਂਬਰਾਂ ਅਤੇ ਸਹਿਯੋਗੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Newsline Express

Related Articles

Leave a Comment