newslineexpres

Home AAP ???? 81.80 ਕਰੋੜ ਨਾਲ ਰਾਜਿੰਦਰਾ ਹਸਪਤਾਲ ‘ਚ ਬਣੇਗਾ 256 ਬੈਡਾਂ ਵਾਲਾ ਅਧੁਨਿਕ ਟ੍ਰੋਮਾ ਸੈਂਟਰ

???? 81.80 ਕਰੋੜ ਨਾਲ ਰਾਜਿੰਦਰਾ ਹਸਪਤਾਲ ‘ਚ ਬਣੇਗਾ 256 ਬੈਡਾਂ ਵਾਲਾ ਅਧੁਨਿਕ ਟ੍ਰੋਮਾ ਸੈਂਟਰ

by Newslineexpres@1

???? 81.80 ਕਰੋੜ ਨਾਲ ਰਾਜਿੰਦਰਾ ਹਸਪਤਾਲ ‘ਚ ਬਣੇਗਾ 256 ਬੈਡਾਂ ਵਾਲਾ ਅਧੁਨਿਕ ਟ੍ਰੋਮਾ ਸੈਂਟਰ
???? 56 ਲੱਖ ਨਾਲ ਬਣ ਰਿਹਾ ਸੈਂਟਰਲ ਫੈਸਿਲਟੀ ਸੈਂਟਰ ਅਤੇ ਐਮਰਜੈਂਸੀ ਸੇਵਾਵਾਂ ਇੱਕ ਹੀ ਥਾਂ ‘ ਤੇ ਉਪਲਬਧ
???? ਸਿਹਤ ਮੰਤਰੀ ਵੱਲੋਂ ਜੂਨੀਅਰ ਡਾਕਟਰਾਂ ਦੇ ਨਵੇਂ ਰਿਹਾਇਸ਼ੀ ਹੋਸਟਲ ਲਈ 13.53 ਕਰੋੜ ਦੀ ਰਕਮ ਜਾਰੀ

ਪਟਿਆਲਾ 14 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ –          ਪੰਜਾਬ ਦੇ ਸਿਹਤ ਖੇਤਰ ਲਈ ਅੱਜ ਇੱਕ ਨਵਾਂ ਇਤਿਹਾਸਿਕ ਕਦਮ ਚੁੱਕਦਿਆਂ ਅਤੇ  ਸੂਬੇ ਦੇ ਸਰਕਾਰੀ ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜਿੰਦਰਾ ਹਸਪਤਾਲ ਵਿਖੇ 81 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ 256 ਬੈਡਾਂ ਦੀ ਸਮਰੱਥਾ ਵਾਲੇ ਆਧੁਨਿਕ ਟ੍ਰੋਮਾ ਸੈਂਟਰ ਦਾ ਉਦਘਾਟਨ ਕੀਤਾ । ਇਹ ਟ੍ਰੋਮਾ ਸੈਂਟਰ ਗੰਭੀਰ ਹਾਦਸਿਆਂ ਅਤੇ ਐਮਰਜੈਂਸੀ ਮਾਮਲਿਆਂ ਵਿੱਚ ਮਰੀਜ਼ਾਂ ਲਈ ਜੀਵਨ-ਰੱਖਿਆ ਸਾਬਤ ਹੋਵੇਗਾ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਉੱਚ-ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਨਵੀਂ ਇਮਾਰਤ ਪੂਰੀ ਤਰ੍ਹਾਂ ਕੇਂਦਰੀ ਏਅਰ ਕੰਡੀਸ਼ਨ ਪ੍ਰਣਾਲੀ ਨਾਲ ਲੈਸ ਹੋਏਗੀ ਅਤੇ ਟ੍ਰੋਮਾ ਸੈਂਟਰ ਵਿੱਚ ਆਧੁਨਿਕ ਮੈਡੀਕਲ ਉਪਕਰਣ ਸਥਾਪਿਤ ਕੀਤੇ ਜਾਣਗੇ। ਹੁਣ ਕਿਸੇ ਵੀ ਗੰਭੀਰ ਮਰੀਜ਼ ਨੂੰ ਵੈਂਟੀਲੇਟਰ ਦੀ ਘਾਟ ਕਾਰਨ ਵਾਪਸ ਨਹੀਂ ਮੋੜਨਾ ਪਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ ਪਟਿਆਲਾ, ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਤੁਰੰਤ ਅਤੇ ਮਿਆਰੀ ਇਲਾਜ ਦੀ ਸਹੂਲਤ ਮਿਲੇਗੀ। ਟ੍ਰੋਮਾ ਸੈਂਟਰ ਦੇ ਚਾਲੂ ਹੋਣ ਨਾਲ ਐਮਰਜੈਂਸੀ ਸੇਵਾਵਾਂ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਜਾਨਾਂ ਬਚਾਉਣ ਦੀ ਸੰਭਾਵਨਾ ਵਧੇਗੀ।

ਇਸ ਦੇ ਨਾਲ ਹੀ ਮਰੀਜ਼ਾਂ ਦੀ ਸੁਵਿਧਾ ਲਈ 56 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਸੈਂਟਰਲ ਫੈਸਿਲਟੀ ਸੈਂਟਰ ਵੀ ਤਿਆਰ ਕੀਤਾ ਜਾ ਰਿਹਾ ਹੈ। ਇਸ ਕੇਂਦਰ ਵਿੱਚ ਬਿਲਿੰਗ ਸੈਕਸ਼ਨ, ਐਡਮਿਸ਼ਨ ਸੈਕਸ਼ਨ ਅਤੇ ਮਿਨੀ ਲੈਬੋਰਟਰੀ ਦੀ ਸਹੂਲਤ ਹੋਵੇਗੀ। ਐਮਰਜੈਂਸੀ ਵਿੱਚ ਦਾਖਲ ਮਰੀਜ਼ਾਂ ਲਈ ਜ਼ਰੂਰੀ ਲੈਬ ਟੈਸਟ ਤੁਰੰਤ ਉਪਲਬਧ ਹੋਣਗੇ, ਜਿਸ ਨਾਲ ਇਲਾਜ ਵਿੱਚ ਦੇਰੀ ਨਹੀਂ ਆਵੇਗੀ। ਇਹ ਉਪਰਾਲਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਉਹਨਾਂ ਜੂਨੀਅਰ ਰਿਹਾਇਸ਼ੀ ਡਾਕਟਰਾਂ ਲਈ ਹੋਸਟਲ ਦੇ ਨਿਰਮਾਣ ਵਾਸਤੇ 13 ਕਰੋੜ 53 ਲੱਖ ਰੁਪਏ ਦੇ ਵਿਕਾਸ ਕਾਰਜ ਜਾਰੀ ਕੀਤੇ  ਜਿਸ ਨਾਲ ਡਾਕਟਰਾਂ ਅਤੇ ਮੈਡੀਕਲ ਸਟਾਫ ਨੂੰ ਬਿਹਤਰ ਰਿਹਾਇਸ਼ੀ ਸਹੂਲਤਾਂ ਮਿਲਣਗੀਆਂ, ਅਤੇ ਸਿਹਤ ਸੇਵਾਵਾਂ ਦੀ ਡਿਲਿਵਰੀ ਹੋਰ ਪ੍ਰਭਾਵਸ਼ਾਲੀ ਬਣੇਗੀ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਲਈ ਆਪਣਾ ਆਧਾਰ ਕਾਰਡ ਅਤੇ ਵੋਟਰ ਕਾਰਡ ਜ਼ਰੂਰ ਨਾਲ ਲੈ ਕੇ ਆਉਣ। ਹਸਪਤਾਲ ਵਿੱਚ ਮੌਕੇ ‘ਤੇ ਹੀ ਕਾਰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਨਾਲ ਲੋਕਾਂ ਨੂੰ ਦਵਾਈਆਂ ਬਾਹਰੋਂ ਖਰੀਦਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਸਾਰਾ ਇਲਾਜ ਅਤੇ ਦਵਾਈਆਂ ਹਸਪਤਾਲ ਵਿੱਚ ਹੀ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਨੌਜਵਾਨਾਂ ਅਤੇ ਔਰਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਜਨਾ ਕਾਰਡ ਬਣਵਾ ਕੇ ਸਿਹਤ ਸੁਰੱਖਿਆ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਹਾਸਲ ਕਰਨ। ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸੂਬੇ ਵਿੱਚ ਸਿਹਤ ਸਹੂਲਤਾਂ ਨੂੰ ਨਵੀਂ ਉਚਾਈਆਂ ਤੱਕ ਲਿਜਾਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਸੁਪਰਡੈਂਟ ਸਰਕਾਰੀ ਰਾਜਿੰਦਰਾ ਹਸਪਤਾਲ ਡਾ. ਸੀਬੀਆ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

Newsline Express

Related Articles

Leave a Comment