Skip to main content

newslineexpres

Joe Rogan Podcasts You Must Listen
Home Chandigarh ???? 14 ਮਾਰਚ ਨੂੰ ਦੇਸ਼ ਭਰ ਵਿੱਚ ਲੱਗਣਗੀਆਂ ਰਾਸ਼ਟਰੀ ਲੋਕ ਅਦਾਲਤਾਂ

???? 14 ਮਾਰਚ ਨੂੰ ਦੇਸ਼ ਭਰ ਵਿੱਚ ਲੱਗਣਗੀਆਂ ਰਾਸ਼ਟਰੀ ਲੋਕ ਅਦਾਲਤਾਂ

by Newslineexpres@1

???? 14 ਮਾਰਚ ਨੂੰ ਦੇਸ਼ ਭਰ ਵਿੱਚ ਲੱਗਣਗੀਆਂ ਰਾਸ਼ਟਰੀ ਲੋਕ ਅਦਾਲਤਾਂ

???? ਲੋਕ ਅਦਾਲਤਾਂ ਵਿੱਚ ਪਹੁੰਚ ਕੇ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਾਓ

ਪਟਿਆਲਾ, 18 ਫਰਵਰੀ – ਅਸ਼ੋਕ ਵਰਮਾ/ ਨਿਊਜ਼ਲਾਈਨ ਐਕਸਪ੍ਰੈਸ –         ਦੇਸ਼ ਭਰ ਵਿੱਚ 14 ਮਾਰਚ ਨੂੰ ਰਾਸ਼ਟਰੀ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ। ਇਹ ਲੋਕ ਅਦਾਲਤਾਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਰਾਜ, ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਆਯੋਜਿਤ ਕੀਤੀਆਂ ਜਾਣਗੀਆਂ।
ਲੋਕ ਅਦਾਲਤਾਂ ਵਿੱਚ ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਤੁਰੰਤ ਨਿਪਟਾਰਾ ਕੀਤਾ ਜਾਵੇਗਾ।

???????? ਨਿਪਟਾਏ ਜਾਣ ਵਾਲੇ ਮਾਮਲੇ : –
ਟ੍ਰੈਫਿਕ ਚਾਲਾਨ,
ਬੈਂਕ ਕਰਜ਼ਾ ਵਸੂਲੀ,
ਚੈੱਕ ਬਾਊਂਸ ਕੇਸ,
ਬਿਜਲੀ, ਪਾਣੀ ਅਤੇ ਹੋਰ ਬਿਲਾਂ ਨਾਲ ਸੰਬੰਧਤ ਵਿਵਾਦਾਂ ਸਮੇਤ ਪਰਿਵਾਰਕ ਅਤੇ ਦੀਵਾਨੀ ਮਾਮਲੇ
ਲੋਕ ਅਦਾਲਤਾਂ ਰਾਹੀਂ ਲੋਕਾਂ ਨੂੰ ਸਸਤਾ, ਤੇਜ਼ ਅਤੇ ਆਸਾਨ ਨਿਆਂ (ਇਨਸਾਫ਼) ਮਿਲਦਾ ਹੈ। ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੇ ਖ਼ਿਲਾਫ਼ ਅਪੀਲ ਨਹੀਂ ਕੀਤੀ ਜਾ ਸਕਦੀ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸਭ, ਲੋਕ ਅਦਾਲਤਾਂ ਵਿੱਚ ਪਹੁੰਚ ਕੇ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਵਾਉਣ।

Newsline Express

Related Articles

Leave a Comment