Skip to main content

newslineexpres

Joe Rogan Podcasts You Must Listen
Home Chandigarh ???? ਚੰਡੀਗੜ੍ਹ ਵਿੱਚ ਪੰਜਾਬ ਸਕੱਤਰੇਤ ਤੇ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀਧਮਕੀ; ਸੁਰੱਖਿਆ ਕੜੀ, ਜਾਂਚ ਜਾਰੀ

???? ਚੰਡੀਗੜ੍ਹ ਵਿੱਚ ਪੰਜਾਬ ਸਕੱਤਰੇਤ ਤੇ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀਧਮਕੀ; ਸੁਰੱਖਿਆ ਕੜੀ, ਜਾਂਚ ਜਾਰੀ

by Newslineexpres@1

???? ਚੰਡੀਗੜ੍ਹ ਵਿੱਚ ਬੰਬ ਧਮਕੀ: ਪੰਜਾਬ ਸਕੱਤਰੇਤ ਤੇ ਜ਼ਿਲ੍ਹਾ ਅਦਾਲਤਾਂ ‘ਚ ਸੁਰੱਖਿਆ ਕੜੀ, ਜਾਂਚ ਜਾਰੀ

ਚੰਡੀਗੜ੍ਹ, 19 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ –    ਅੱਜ ਪੰਜਾਬ ਸਕੱਤਰੇਤ ਅਤੇ ਜ਼ਿਲ੍ਹਾ ਅਦਾਲਤ ਚੰਡੀਗੜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਚ ਹਨ। ਧਮਕੀ ਮਿਲਦਿਆਂ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਲਾਕੇ ਨੂੰ ਸੁਰੱਖਿਅਤ ਬਣਾਇਆ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ, ਬੰਬ ਸਕੁਆਡ ਅਤੇ ਹੋਰ ਸੁਰੱਖਿਆ ਏਜੰਸੀਆਂ ਵਲੋਂ ਦੋਵੇਂ ਥਾਵਾਂ ਦੀ ਬਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਆਮ ਲੋਕਾਂ ਦੀ ਆਵਾਜਾਈ ‘ਤੇ ਅਸਥਾਈ ਰੋਕਾਂ ਲਗਾਈਆਂ ਗਈਆਂ ਹਨ ਅਤੇ ਕਰਮਚਾਰੀਆਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ, ਪਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਧਮਕੀ ਦੇ ਸਰੋਤ ਈ-ਮੇਲ ਅਤੇ ਪਿੱਛੋਕੜ ਦੀ ਜਾਂਚ ਜਾਰੀ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਲਈ ਸੁਰੱਖਿਆ ਬੰਦੋਬਸਤ ਮਜ਼ਬੂਤ ਕਰ ਦਿੱਤੇ ਗਏ ਹਨ।  *Newsline Express*

Related Articles

Leave a Comment