Skip to main content

newslineexpres

Joe Rogan Podcasts You Must Listen
Home AAP ???? ਵਿਰਾਸਤੀ ਸ਼ੀਸ਼ ਮਹਿਲ ‘ਚ ਕਰਾਫ਼ਟ ਮੇਲੇ ਦਾ ਆਗਾਜ਼

???? ਪਿਛਲੀਆਂ ਸਰਕਾਰਾਂ ਵੱਲੋਂ ਅੱਖੋਂ ਪਰੋਖੇ ਕੀਤੇ ਵਿਰਾਸਤੀ ਮੇਲਿਆਂ ਲਈ ਮਾਨ ਸਰਕਾਰ ਨੇ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ : ਹਰਪਾਲ ਸਿੰਘ ਚੀਮਾ
???? ਵਿੱਤ ਮੰਤਰੀ ਵੱਲੋਂ ਵਿਰਾਸਤੀ ਸ਼ੀਸ਼ ਮਹਿਲ ‘ਚ ਕਰਾਫ਼ਟ ਮੇਲੇ ਦਾ ਆਗਾਜ਼
???? ਕਿਹਾ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਵਚਨਬੱਧ

???? ਪੰਜਾਬ ਸਖੀ ਸ਼ਕਤੀ ਮੇਲਿਆਂ ਨੇ ਪਿੰਡ ਪੱਧਰੀ ਮਹਿਲਾ ਸਵੈ-ਸਹਾਇਤਾ ਸਮੂਹਾਂ ਤੇ ਉੱਦਮੀ ਮਹਿਲਾਵਾਂ ਲਈ ਮਜ਼ਬੂਤ ਮਾਰਕੀਟਿੰਗ ਮੰਚ : ਚੀਮਾ
???? ਵਿੱਤ ਮੰਤਰੀ ਵੱਲੋਂ ਲੋਕਾਂ ਨੂੰ ਕਰਾਫ਼ਟ ਮੇਲੇ ਦਾ ਆਨੰਦ ਮਾਨਣ ਦਾ ਸੱਦਾ
???? ਦੇਸ਼ ਭਰ ‘ਚੋਂ ਪੁੱਜੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਨੇ ਪਾਈਆਂ ਧਮਾਲਾਂ
???? ਸ਼ਿਲਪਕਾਰੀ ਵਸਤਾਂ ਦੀ ਪਹਿਲੇ ਦਿਨ ਖ਼ੂਬ ਹੋਈ ਖ਼ਰੀਦੋ-ਫ਼ਰੋਖ਼ਤ, ਮਨੋਰੰਜਨ ਤੇ ਖਾਣਪੀਣ ਦੇ ਸ਼ੌਕੀਨਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਕਰਾਫ਼ਟ ਮੇਲਾ

ਪਟਿਆਲਾ, 21 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ  –            ਪਟਿਆਲਾ ਤੇ ਆਸ-ਪਾਸ ਦੇ ਲੋਕਾਂ ਨੂੰ ਪੇਂਡੂ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਅਤੇ ਦੇਸ਼ ਭਰ ਦੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਦੀ ਇੱਕੋ ਮੰਚ ‘ਤੇ ਉਪਲਬੱਧ ਕਰਵਾਉਣ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੋਂ ਵਾਕਫ਼ ਕਰਵਾਉਣ ਲਈ ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਲਗਾਏ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦਾ ਆਗਾਜ਼ ਅੱਜ ਇੱਥੇ ਧੂਮ ਧੜੱਕੇ ਨਾਲ ਹੋਇਆ।

2 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਦਾ ਉਦਘਾਟਨ ਪੰਜਾਬ ਦੇ ਵਿੱਤ ਤੇ ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਬਨ ਕੱਟਕੇ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ। ਮੇਲੇ ‘ਚ ਪੁੱਜਣ ‘ਤੇ ਮੁੱਖ ਮਹਿਮਾਨ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ ਗਿਆ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਤੇ ਪਿੰਡ ਪੱਧਰੀ ਉੱਦਮਿਤਾ ਨੂੰ ਅੱਖੋਂ ਪਰੋਖੇ ਕੀਤਾ ਹੋਇਆ ਸੀ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੇ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਰੁਪਏ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਪੰਜਾਬ ਨੂੰ ਅਸਲੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਵੱਲ ਇਕ ਸਾਰਥਕ ਕਦਮ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਮੇਲਾ ਪਿੰਡ ਪੱਧਰੀ ਮਹਿਲਾ ਸਵੈ-ਸਹਾਇਤਾ ਸਮੂਹਾਂ (ਸੈਲਫ ਹੈਲਪ ਗਰੁੱਪਾਂ) ਅਤੇ ਮਹਿਲਾ ਉੱਦਮੀਆਂ ਨੂੰ ਸਰਕਾਰੀ ਪੱਧਰ ‘ਤੇ ਮਜ਼ਬੂਤ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰਵਾਉਣ ਦਾ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵੱਲੋਂ ਉੱਚ ਗੁਣਵੱਤਾ ਵਾਲੇ, ਆਰਗੈਨਿਕ ਅਤੇ ਰਵਾਇਤੀ ਉਤਪਾਦ ਤਿਆਰ ਕੀਤੇ ਜਾਂਦੇ ਹਨ, ਪਰ ਵੱਡੇ ਪੱਧਰ ‘ਤੇ ਮਾਰਕੀਟਿੰਗ ਦੇ ਮੌਕੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਇਸ ਖੱਪੇ ਨੂੰ ਪੂਰਨ ਕਰਨ ਲਈ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ (ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ) ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ, ਉਦਯੋਗ ਅਤੇ ਵਪਾਰ ਵਿਭਾਗ ਦੇ ਸਹਿਯੋਗ ਨਾਲ ਅਜਿਹੇ ਮੇਲੇ ਲਗਵਾਏ ਜਾ ਰਹੇ ਹਨ।ਉਨ੍ਹਾਂ ਨੇ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਦਸਤਕਾਰਾਂ ਦੀ ਹਿੰਮਤ, ਸਮਰਪਣ ਅਤੇ ਉੱਦਮੀ ਜਜ਼ਬੇ ਨੂੰ ਸਲਾਮ ਕੀਤਾ।

ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਸ਼ੀਸ਼ ਮਹਿਲ ਵਿਖੇ ਪੁਰਾਲੇਖ ਵਿਭਾਗ ਵੱਲੋਂ ਮਹਾਰਾਜਾ ਰਣਜੀਤ ਸਿੰਘ ਦਾ ਖ਼ਾਲਸਾ ਦਰਬਾਰ ਦੀਆਂ ਹੱਥ ਲਿਖਤਾਂ, ਮਹਾਰਾਜਾ ਦੁਲੀਪ ਸਿੰਘ ਵੱਲੋਂ ਲਿਖੇ ਪੱਤਰ, ਪੰਜਾਬ ਦਾ 1858 ਦਾ ਗ਼ਜ਼ਟ ਦੀ ਕਰੀਬ 20 ਸਾਲਾਂ ਬਾਅਦ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।
ਵਿੱਤ ਮੰਤਰੀ ਨੇ ਇਸੇ ਦੌਰਾਨ ਪੰਜਾਬੀ ਯੂਨੀਵਰਸਿਟੀ ਵੱਲੋਂ ਉਦਮਤਾ, ਨਵੀਨਤਾ ਤੇ ਕਰੀਅਰ ਹੱਬ ਤਹਿਤ ਵਿਦਿਆਰਥੀਆਂ ਵੱਲੋਂ ਬਣਾਈਆਂ ਰਵਾਇਤੀ ਵਸਤਾਂ ਦੀ ਪ੍ਰਦਰਸ਼ਨੀ ਸਮੇਤ ਪੰਜਾਬ ਡਿਜ਼ੀਟਲ ਲਾਇਬ੍ਰੇਰੀ ਦੀ 14ਵੀਂ 1710 ਤੋਂ 1849 ਤੱਕ ਦੇ ਸਿੱਖ ਰਾਜ ਦੇ ਇਤਿਹਾਸ ਨੂੰ ਦਰਸਾਉਂਦੀ ਦਿਲਚਸਪ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਪ੍ਰਦਰਸ਼ਨੀ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦਾ ਵੀ ਸੱਦਾ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਨੇ ਨਸ਼ੇ, ਭ੍ਰਿਸ਼ਟਾਚਾਰ ਅਤੇ ਗੈਂਗਸਟਰ ਸਭਿਆਚਾਰ ਵਰਗੀਆਂ ਸਮੱਸਿਆਵਾਂ ਨੂੰ ਖ਼ਤਮ ਕਰਨ ਲਈ ਤਹੱਈਆ ਕੀਤਾ ਅਤੇ ਨਾਲ ਹੀ ਆਮ ਆਦਮੀ ਕਲਿਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਸਕੂਲ ਆਫ਼ ਐਮੀਨੈਂਸ, ਯੁੱਧ ਨਸ਼ਿਆਂ ਵਿਰੁੱਧ ਅਤੇ ਮੈਰਿਟ ਅਧਾਰਤ ਨੌਕਰੀਆਂ ਵਰਗੀਆਂ ਯੋਜਨਾਵਾਂ ਰਾਹੀਂ ਚੰਗੀ ਤੇ ਸੁਚੱਜੀ ਸ਼ਾਸਨ ਪ੍ਰਣਾਲੀ ਦੀ ਮਿਸਾਲ ਕਾਇਮ ਕੀਤੀ ਹੈ।ਉਨ੍ਹਾਂ ਇੱਕ ਸਵਾਲ ਦੇ ਜਵਾਬ ‘ਚ ਕਿਹਾ ਕਿ ਬੰਦ ਪਈਆਂ ਵਿਰਾਸਤੀ ਇਮਾਰਤਾਂ ਨੂੰ ਮੁਰੰਮਤ ਕਰਕੇ ਮੁੜ ਖੋਲ੍ਹਣ ਲਈ ਸਾਡੀ ਸਰਕਾਰ ਵਚਨਬੱਧ ਹੈ।

ਵਿੱਤ ਮੰਤਰੀ ਨੇ ਇਸ ਦੌਰਾਨ ਦੇਸ਼ ਭਰ ਤੋਂ ਪੁੱਜੇ ਸ਼ਿਲਪਕਾਰਾਂ ਸਮੇਤ ਥਾਈਲੈਂਡ ਤੋਂ ਵਿਸ਼ੇਸ਼ ਤੌਰ ‘ਤੇ ਪੁੱਜੇ ਸ਼ਿਲਪਕਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮੇਲੇ ਲਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਏ.ਡੀ.ਸੀ. ਦਮਨਜੀਤ ਸਿੰਘ ਮਾਨ ਵਧਾਈ ਦੇ ਪਾਤਰ ਹਨ, ਕਿਉਂਕਿ ਅਜਿਹੇ ਮੇਲੇ ਰੰਗਲਾ ਪੰਜਾਬ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾਂ ਨੂੰ ਦਰਸਾਉਂਦੇ ਹਨ। ਉਨ੍ਹਾਂ ਆਮ ਲੋਕਾਂ ਅਤੇ ਪਟਿਆਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇਲੇ ਦਾ ਖ਼ੂਬ ਆਨੰਦ ਮਾਨਣ।
ਇਸ ਮੇਲੇ ‘ਚ ਸਜੀਆਂ ਵੱਖ-ਵੱਖ ਸ਼ਿਲਪਕਾਰੀ ਵਸਤਾਂ ਦੀਆਂ ਸਟਾਲਾਂ ‘ਤੇ ਪਹਿਲੇ ਦਿਨ ਵੱਡੀ ਗਿਣਤੀ ‘ਚ ਦਰਸ਼ਕਾਂ ਨੇ ਖੂਬ ਖ਼ਰੀਦੋ ਫ਼ਰੋਖਤ ਕੀਤੀ। ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਪੇਸ਼ ਕੀਤੀ ਗਈ ਰੰਗਾ-ਰੰਗ ਪੇਸ਼ਕਾਰੀ ਦੌਰਾਨ ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਨੇ ਆਪੋ-ਆਪਣੀਆਂ ਵੰਨਗੀਆਂ ਪੇਸ਼ ਕਰਕੇ ਖ਼ੂਬ ਧਮਾਲਾਂ ਪਾਈਆਂ।

ਜਦੋਂਕਿ ਮੇਲੇ ‘ਚ ਪੰਜਾਬ, ਹਰਿਆਣਾ, ਰਾਜਸਥਾਨ ਦੇ ਨਚਾਰ, ਜੋਗੀਆਂ ਵਾਲੀ ਬੀਨ, ਬਹਿਰੂਪੀਏ, ਕੱਚੀ ਘੋੜੀ, ਬਾਜੀਗਰ ਸਮੇਤ ਹੋਰ ਅਹਿਮ ਦਿਲਲੁਭਾਊ ਮੰਨੋਰੰਜਨ ਦੇ ਪ੍ਰੋਗਰਾਮਾਂ ਦੀ ਪੇਸ਼ਕਾਰੀ ਆਪਣਾ ਵੱਖਰਾ ਰੰਗ ਬਖੇਰ ਰਹੀ ਸੀ। ਇਸ ਤੋਂ ਇਲਾਵਾ ਇਥੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਸਮੇਤ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਵੱਲੋਂ ਲਾਈਆਂ ਗਈਆਂ 150 ਤੋਂ ਵਧੇਰੇ ਸਟਾਲਾਂ ‘ਤੇ ਦਸਤਕਾਰੀ ਵਸਤਾਂ ਦੀ ਦਰਸ਼ਕਾਂ ਅਤੇ ਖਰੀਦਦਾਰੀ ਦੇ ਸ਼ੌਕੀਨਾਂ ਨੇ ਪਹਿਲੇ ਦਿਨ ਖ਼ੂਬ ਖ਼ਰੀਦੋ-ਫ਼ਰੋਖ਼ਤ ਕੀਤੀ।
            ਜਦੋਂਕਿ ਵੱਖ-ਵੱਖ ਰਾਜਾਂ ਦੇ ਸਟਾਲਾਂ ‘ਤੇ ਬਣੇ ਲਜ਼ੀਜ਼ ਪਕਵਾਨਾਂ, ਆਈਸ ਕਰੀਮ, ਗੁਜਰਾਤੀ ਖਾਣੇ, ਹਰਿਆਣਵੀ ਜਲੇਬ ਤੇ ਮਠਿਆਈ, ਬੰਬੇ ਫੂਡ, ਰਾਜਸਥਾਨੀ ਤੇ ਦੱਖਣ ਭਾਰਤੀ ਖਾਣੇ, ਰਾਜਮਾਂਹ, ਕੜ੍ਹੀ ਚਾਵਲ, ਬਿਰਿਆਨੀ, ਚੀਨੀ ਭੋਜਨ ਦੀ ਮਹਿਕ ਨੇ ਖਾਣ ਪੀਣ ਦੇ ਸ਼ੌਕੀਨਾਂ ਨੂੰ ਆਪਣੇ ਵੱਲ ਖਿੱਚਿਆ ਅਤੇ ਬੱਚਿਆਂ ਲਈ ਝੂਲੇ, ਪੀਂਗਾਂ ਤੇ ਖਿਡੌਣਿਆਂ ਸਮੇਤ ਮੰਨੋਰੰਜਨ ਦੇ ਹੋਰ ਸਾਧਨਾਂ ਨੇ ਖ਼ੂਬ ਰੌਣਕਾਂ ਲਾਈਆਂ। ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ ਇਸ ਪੰਜਾਬ ਸਖੀ ਸ਼ਕਤੀ ਮੇਲੇ ‘ਚ 2 ਮਾਰਚ ਤੱਕ ਪੰਜਾਬ ਸਮੇਤ ਹੋਰ ਰਾਜਾਂ ਤੋਂ ਵੱਡੀ ਗਿਣਤੀ ਦਰਸ਼ਕਾਂ ਦੇ ਪੁੱਜਣ ਦੀ ਸੰਭਾਵਨਾ ਹੈ।
ਇਸ ਮੌਕੇ ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ, ਐਸ.ਡੀ.ਐਮ ਸਮਾਣਾ ਰਿਚਾ ਗੋਇਲ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਰੀਨਾ ਰਾਣੀ, ਸ਼ਾਇਨਾ ਕਪੂਰ, ਐਨ.ਜੈਡ.ਸੀ.ਸੀ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ, ਪ੍ਰੋਗਰਾਮ ਅਫ਼ਸਰ ਭੁਪਿੰਦਰ ਸਿੰਘ ਸੋਫ਼ਤ, ਮੰਚ ਸੰਚਾਲਕ ਸੁਮਨ ਬੱਤਰਾ ਤੇ ਹੋਰ ਅਧਿਕਾਰੀ ਮੌਜੂਦ ਸਨ।
Newsline Express

Related Articles

Leave a Comment