Skip to main content

newslineexpres

Home AAP ???? 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ ਪੰਜਾਬ ਵਿਧਾਨਸਭਾ ਦਾ ਸੈਸ਼ਨ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

???? 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ ਪੰਜਾਬ ਵਿਧਾਨਸਭਾ ਦਾ ਸੈਸ਼ਨ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

by Newslineexpres@1

???? 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ ਪੰਜਾਬ ਵਿਧਾਨਸਭਾ ਦਾ ਸੈਸ਼ਨ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਚੰਡੀਗੜ੍ਹ, 23 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ –           ਪੰਜਾਬ ਵਿਧਾਨਸਭਾ ਦੇ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 6 ਮਾਰਚ ਤੋਂ 16 ਮਾਰਚ ਤੱਕ ਪੰਜਾਬ ਦਾ ਬਜਟ ਇਲਜਾਸ ਚੱਲੇਗਾ। 8 ਮਾਰਚ ਦਿਨ ਐਤਵਾਰ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਸ ਵਾਰ ਦਾ ਬਜਟ ਲੋਕਪੱਖੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਜਟ ਐਤਵਾਰ ਨੂੰ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਕਿਹਾ ਕਿ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ-ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਇਹ ਫੂਡ ਕਿੱਟ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਮਿਲੇਗੀ, ਜਿਸ ਵਿੱਚ 3 ਮਹੀਨਿਆਂ ਦਾ ਸਾਮਾਨ ਹੋਵੇਗਾ। CM ਭਗਵੰਤ ਮਾਨ ਨੇ ਕਿਹਾ ਕਿ ਫੂਡ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਦਾ ਭੰਡਾਰ ਹੈ ਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ। ਜਦੋਂ ਵੀ ਦੇਸ਼ ‘ਚ ਫੂਡ ਸੰਕਟ ਆਇਆ ਤਾਂ ਪੰਜਾਬ ਅੱਗੇ ਆਇਆ। ਪੰਜਾਬ ਨੇ ਆਪਣੀ ਮਿੱਟੀ ਵਿੱਚੋਂ ਸੋਨਾ ਉਗਾ ਕੇ ਦੇਸ਼ ਦੇ ਅੰਨ ਭੰਡਾਰ ਭਰੇ ਹਨ।

Newsline Express

Related Articles

Leave a Comment