Skip to main content

newslineexpres

Home Information ???? ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ’ਚ ਸਿੱਖ ਜਥੇਬੰਦੀਆਂ ਤੇ ਕਿਸਾਨਾਂ ਦਾ ਪੱਕਾ ਧਰਨਾ

???? ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ’ਚ ਸਿੱਖ ਜਥੇਬੰਦੀਆਂ ਤੇ ਕਿਸਾਨਾਂ ਦਾ ਪੱਕਾ ਧਰਨਾ

by Newslineexpres@1

???? ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ’ਚ ਸਿੱਖ ਜਥੇਬੰਦੀਆਂ ਤੇ ਕਿਸਾਨਾਂ ਦਾ ਪੱਕਾ ਧਰਨਾ

ਸਮਾਣਾ, 24 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ –            ਸਮਾਣਾ ’ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਸਤਪਾਲ ਸਿੰਘ ਮਹਿਮਦਪੁਰ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਮਾਣਾ ਵਿਖੇ 400 ਫੁੱਟ ਉਚੇ ਟਾਵਰ ‘ਤੇ ਬੈਠ ਕੇ ਗੁਰਜੀਤ ਸਿੰਘ ਖ਼ਾਲਸਾ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਵੱਡੇ ਇਕੱਠ ਦੀ ਕਾਲ ਦਿੱਤੀ ਗਈ ਸੀ ਜਿਸ ਵਿੱਚ ਸ਼ਾਮਲ ਹੋਣ ਲਈ ਕਿਸਾਨਾਂ ਨੂੰ ਪੁਲਿਸ ਨੇ ਇਥੇ ਧਰੇੜੀ ਜੱਟਾਂ ਟੋਲ ਪਲਾਜ਼ਾ ਵਿਖੇ ਰੇਤੇ ਦੇ ਟਿੱਪਰ ਲਾ ਕੇ ਰੋਕ ਲਿਆ ਅਤੇ ਹਿਰਾਸਤ ਵਿੱਚ ਲੈ ਕੇ ਭੁੰਨਰਹੇੜੀ ਪੁਲਿਸ ਚੌਕੀ ਵਿਖੇ ਲੈ ਗਏ ਜਿਨ੍ਹਾਂ ਨੂੰ ਸ਼ਾਮ ਛੱਡਿਆ ਗਿਆ।

ਇਸ ਹੰਗਾਮੇ ਤੋਂ ਬਾਅਦ ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਧਰਮ ਯੁੱਧ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਚੰਡੀਗੜ੍ਹ, ਹਿਸਾਰ, ਕੈਥਲ, ਸੰਗਰੂਰ ਅਤੇ ਪਟਿਆਲਾ ਜਾਣ ਵਾਲੇ ਰਸਤੇ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਸੂਤਰਾਂ ਅਨੁਸਾਰ, ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਗੁਰਜੀਤ ਸਿੰਘ ਖਾਲਸਾ ਵੱਲੋਂ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਤਹਿਸੀਲ ਪਾਰਕ ਵਿੱਚ ਇਕੱਠ ਹੋਣ ਤੋਂ ਬਾਅਦ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਝੜਪ ਵੀ ਹੋਈ। ਬਾਅਦ ਵਿੱਚ ਕਿਸਾਨ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਨਾਕਾ ਤੋੜ ਕੇ ਬੰਦਾ ਸਿੰਘ ਬਹਾਦਰ ਚੌਂਕ ਪਹੁੰਚੇ ਅਤੇ ਧਰਨਾ ਸ਼ੁਰੂ ਕਰ ਦਿੱਤਾ।

ਇਸ ਮੌਕੇ ‘ਤੇ ਪੰਜਾਬ ਪੁਲਿਸ ਦੇ ਭਾਰੀ ਜਵਾਨ ਤੈਨਾਤ ਕੀਤੇ ਗਏ ਅਤੇ ਸਥਿਤੀ ਤਣਾਅਪੂਰਨ ਬਣੀ ਹੋਈ ਸੀ। ਸਵੇਰੇ ਤੋਂ ਹੀ ਪ੍ਰਸ਼ਾਸਨ ਵੱਲੋਂ ਟਿੱਪਰ ਲਾ ਕੇ ਰਸਤੇ ਬੰਦ ਕੀਤੇ ਗਏ ਸਨ, ਪਰ ਫਿਰ ਵੀ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਇਕੱਠੀਆਂ ਹੋ ਗਈਆਂ।

Newsline Express

Related Articles

Leave a Comment