???? ਪਟਿਆਲਾ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਸ਼੍ਰੀ ਅਮਨਦੀਪ ਸਿੰਘ ਮਾਵੀ ਨੇ ਸੰਭਾਲਿਆ ਅਹੁਦਾ
???? ਜ਼ਿਲ੍ਹਾ ਉਦਯੋਗ ਕੇਂਦਰ ਪਟਿਆਲਾ ਦੇ ਜਨਰਲ ਮੈਨੇਜਰ ਸਮੇਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦਿੱਤੀਆਂ ਸ਼ੁਭਕਾਮਨਾਵਾਂ
ਪਟਿਆਲਾ, 25 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਅੱਜ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਅਮਨਦੀਪ ਸਿੰਘ ਮਾਵੀ, ਪੀ.ਸੀ.ਐਸ. ਦਾ ਦਫ਼ਤਰ ਜ਼ਿਲ੍ਹਾ ਉਦਯੋਗ ਕੇਂਦਰ ਪਟਿਆਲਾ ਦੇ ਜਨਰਲ ਮੈਨੇਜਰ ਸਮੇਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਸਮੁੱਚੇ ਸਟਾਫ ਨੇ ਸ਼੍ਰੀ ਮਾਵੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਜਤਾਇਆ। ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਨੀਤੀਆਂ ਅਤੇ ਲੋਕ-ਹਿਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਦਫ਼ਤਰ ਪੂਰੀ ਤਰ੍ਹਾਂ ਸਹਿਕਾਰ ਕਰੇਗਾ।

ਸਨਮਾਨ ਸਮਾਰੋਹ ਦੌਰਾਨ ਸ਼੍ਰੀ ਬਿਕਰਮਜੀਤ ਸਿੰਘ (ਫੰਕਸ਼ਨਲ ਮੈਨੇਜਰ), ਸ਼੍ਰੀ ਉਕਾਰਦੀਪ ਸਿੰਘ (ਫੰਕਸ਼ਨਲ ਮੈਨੇਜਰ), ਸ਼੍ਰੀ ਜਤਿੰਦਰ ਪਾਲ ਸਿੰਘ (ਸੀਨੀਅਰ ਸਹਾਇਕ), ਸ਼੍ਰੀ ਜਗਜੀਤ ਸਿੰਘ (ਸਟੈਨੋਗ੍ਰਾਫਰ) ਸਮੇਤ ਦਫ਼ਤਰ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।
ਅੰਤ ਵਿੱਚ ਸਮੁੱਚੇ ਸਟਾਫ ਵੱਲੋਂ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਮਨਦੀਪ ਸਿੰਘ ਮਾਵੀ ਨੂੰ ਪਟਿਆਲਾ ਵਿਖੇ ਜੁਆਇੰਨ ਕਰਨ ‘ਤੇ ਗਰਮਜੋਸ਼ੀ ਨਾਲ ਜੀ ਆਇਆਂ ਨੂੰ ਕਿਹਾ ਗਿਆ। *Newsline Express*
