newslineexpres

Home Chandigarh ???? ਹਰਿਆਣਾ ਸਿਵਲ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਤ

???? ਹਰਿਆਣਾ ਸਿਵਲ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਤ

by Newslineexpres@1

???? ਹਰਿਆਣਾ ਸਿਵਲ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਤ

ਚੰਡੀਗੜ੍ਹ, 25 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ –       ਚੰਡੀਗੜ੍ਹ ਦੇ ਹਰਿਆਣਾ ਸਿਵਲ ਸਕੱਤਰੇਤ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਵਿਅਕਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ IAS ਅਫ਼ਸਰ ਦਾ ਸੈਕਟਰੀ ਸੀ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ। ਦਫਤਰਾਂ ਦੀ ਰੌਣਕ, ਫਾਈਲਾਂ ਦੀ ਭੀੜ ਤੇ ਰੋਜ਼ਾਨਾ ਦੀ ਜਿੰਦਗੀ ਵਿਚ ਲੁਕੀ ਹੋਈ ਪੀੜ ਇਕ ਭਿਆਨਕ ਅੰਤ ਬਣ ਕੇ ਸਾਹਮਣੇ ਆਈ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ 15 ਦਿਨ ਪਹਿਲਾਂ ਵੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੈਕਟਰ-16 ਸਥਿਤ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਲਾਸ਼ ਨੂੰ ਰਖਵਾ ਦਿੱਤਾ ਗਿਆ। ਸਕੱਤਰੇਤ ਦੇ ਕਰਮਚਾਰੀਆਂ ਵਿਚ ਗਹਿਰਾ ਸੋਗ ਹੈ ਤੇ ਹਰ ਇਕ ਦੇ ਮਨ ਵਿਚ ਸਵਾਲ ਹੈ ਕਿ ਆਖਿਰ ਉਸ ਨੇ ਅਜਿਹਾ ਕਿਉਂ ਕੀਤਾ। ਇਹ ਵੀ ਸਾਹਮਣੇ ਆਇਆ ਹੈ ਕਿ ਗਣੇਸ਼ ਦਾਸ ਅਰੋੜਾ ਦੀ ਪਤਨੀ ਗਵਰਨਰ ਹਾਊਸ ਵਿਚ ਤਾਇਨਾਤ ਹਨ। ਹੁਣ ਤੱਕ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।

Newsline Express 

Related Articles

Leave a Comment