newslineexpres

Home Information ???? SGPC ਦੇ ਦਫਤਰ ‘ਚ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

???? SGPC ਦੇ ਦਫਤਰ ‘ਚ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

by Newslineexpres@1

???? SGPC ਦੇ ਦਫਤਰ ‘ਚ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

ਅਮ੍ਰਿਤਸਰ, 26 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ –        ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰਾਂ ਵਿੱਚ ਡਰੈੱਸ ਕੋਡ ਸਬੰਧੀ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਮੁਲਾਜ਼ਮ ਪੈਂਟ ਅਤੇ ਕਮੀਜ਼ ਪਾ ਕੇ ਡਿਊਟੀ ‘ਤੇ ਨਹੀਂ ਆਵੇਗਾ। ਨਵੇਂ ਹੁਕਮਾਂ ਮੁਤਾਬਕ ਮੁਲਾਜ਼ਮਾਂ ਨੂੰ ਰਵਾਇਤੀ ਸਿੱਖ ਪਹਿਰਾਵਾ ਕੁੜਤਾ-ਪਜਾਮਾ ਪਾ ਕੇ ਦਫ਼ਤਰ ਪਹੁੰਚਣਾ ਪਵੇਗਾ। ਕਮੇਟੀ ਨੇ ਕਿਹਾ ਕਿ ਇਹ ਫ਼ੈਸਲਾ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਦਫ਼ਤਰਾਂ ਵਿੱਚ ਸਿੱਖ ਧਰਮ ਸਪੱਸ਼ਟ ਤੌਰ ‘ਤੇ ਦਿਖਾਈ ਦੇਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਕਿਹਾ ਕਿ ਪ੍ਰਧਾਨ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਹਦਾਇਤਾਂ ਨੂੰ ਅਣਗੌਲਿਆਂ ਕਰਨ ਵਾਲਾ ਕੋਈ ਵੀ ਕਰਮਚਾਰੀ ਵਿਭਾਗੀ ਕਾਰਵਾਈ ਦਾ ਸਾਹਮਣਾ ਕਰ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਸ਼ਾਨ ਅਤੇ ਪਛਾਣ ਬਣਾਈ ਰੱਖਣ ਲਈ ਅਜਿਹੇ ਕਦਮ ਜ਼ਰੂਰੀ ਹਨ, ਤਾਂ ਜੋ ਭਾਰਤ ਅਤੇ ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਹਰ ਪੱਧਰ ‘ਤੇ ਸਿੱਖ ਪਰੰਪਰਾਵਾਂ ਦਾ ਸਤਿਕਾਰ ਦੇਖ ਸਕੇ।

Newsline Express

Related Articles

Leave a Comment