newslineexpres

Joe Rogan Podcasts You Must Listen
Home AAP ???? ਏਸ਼ੀਅਨ ਗਰੁੱਪ ਆਫ ਕਾਲਜਿਜ਼ ਦੀ ਕਨਵੋਕੇਸ਼ਨ ਸਮਾਰੋਹ ਵਿੱਚ ਸਿਹਤ ਮੰਤਰੀ ਦੀ ਸ਼ਿਰਕਤ

???? ਏਸ਼ੀਅਨ ਗਰੁੱਪ ਆਫ ਕਾਲਜਿਜ਼ ਦੀ ਕਨਵੋਕੇਸ਼ਨ ਸਮਾਰੋਹ ਵਿੱਚ ਸਿਹਤ ਮੰਤਰੀ ਦੀ ਸ਼ਿਰਕਤ

by Newslineexpres@1

???? ਏਸ਼ੀਅਨ ਗਰੁੱਪ ਆਫ ਕਾਲਜਿਜ਼ ਦੀ ਕਨਵੋਕੇਸ਼ਨ ਸਮਾਰੋਹ ਵਿੱਚ ਸਿਹਤ ਮੰਤਰੀ ਦੀ ਸ਼ਿਰਕਤ
???? ਨੌਜਵਾਨ “ਰੰਗਲਾ ਪੰਜਾਬ” ਦੇ ਅਸਲ ਬ੍ਰਾਂਡ ਅੰਬੈਸਡਰ: ਸਿਹਤ ਮੰਤਰੀ

ਪਟਿਆਲਾ 28 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ  –           ਏਸ਼ੀਅਨ ਗਰੁੱਪ ਆਫ ਕਾਲਜਿਜ਼ ਵੱਲੋਂ ਆਯੋਜਿਤ ਕਨਵੋਕੇਸ਼ਨ ਅਤੇ ਐਲੂਮਨੀ ਮੀਟ ਸਮਾਰੋਹ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.  ਪੁਸ਼ਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ।

ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਨੌਜਵਾਨ ਹੀ “ਰੰਗਲਾ ਪੰਜਾਬ” ਦੇ ਅਸਲ ਬ੍ਰਾਂਡ ਅੰਬੈਸਡਰ ਹਨ।  ਉਨ੍ਹਾਂ ਨੇ ਕਿਹਾ ਕਿ ਨੌਜਵਾਨ ਆਪਣੀ ਕਾਬਲੀਅਤ, ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੋਸ਼ਨ ਕਰ ਸਕਦੇ ਹਨ ਅਤੇ ਤਰੱਕੀ ਦੇ ਨਵੇਂ ਮਿਆਰ ਸਥਾਪਿਤ ਕਰ ਸਕਦੇ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਬੁਨਿਆਦੀ ਢਾਂਚੇ ਦੀ ਸੁਧਾਰ, ਆਧੁਨਿਕ ਲੈਬੋਰਟਰੀਆਂ, ਡਿਜੀਟਲ ਸਹੂਲਤਾਂ ਅਤੇ ਕੌਸ਼ਲ ਵਿਕਾਸ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਨਵੀਂ ਪਹਿਲਕਦਮੀਆਂ ਨਾਲ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੌਕੇ ਪ੍ਰਾਪਤ ਹੋਣਗੇ ਅਤੇ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੁੱਲਣਗੇ।

ਐਲੂਮਨੀ ਮੀਟ ਦੌਰਾਨ ਸਿਹਤ ਮੰਤਰੀ ਨੇ ਪੁਰਾਣੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕਾਲਜ ਦੇ ਪੁਰਾਣੇ ਵਿਦਿਆਰਥੀ ਸੰਸਥਾ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਉਨ੍ਹਾਂ ਦੀ ਸਫਲਤਾ ਮੌਜੂਦਾ ਵਿਦਿਆਰਥੀਆਂ ਲਈ ਮਾਰਗਦਰਸ਼ਕ ਸਾਬਤ ਹੁੰਦੀ ਹੈ।

ਸਮਾਰੋਹ ਵਿੱਚ ਕਾਲਜ਼ ਦੇ ਚੇਅਰਮੈਨ ਸ਼੍ਰੀ ਤਰਸੇਮ ਸੈਣੀ ਵੱਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਕਾਲਜ ਪ੍ਰਬੰਧਕਾਂ ਨੇ ਸੰਸਥਾ ਦੀਆਂ ਉਪਲਬਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਆੜਤੀਆ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸ੍ਰ ਸਤਵਿੰਦਰ ਸਿੰਘ , ਸ੍ਰ ਹਰਭਿੰਦਰ ਸਿੰਘ , ਸ੍ਰ ਸ਼ਿੰਗਾਰ ਸਿੰਘ, ਪ੍ਰਿੰਸੀਪਲ ਡਾ.ਮੀਨੂ ਸਿੰਘ , ਡਾ. ਕੁਮਕੁਮ ਬਜਾਜ , ਡਾ.ਪਾਬਲਾ, ਡਾ. ਐਮ ਐਸ ਸੈਣੀ ਮੌਜੂਦ ਸਨ।

Newsline Express

Related Articles

Leave a Comment