newslineexpres

Home Information ???? ‘ਧਰਮ ਯੁੱਧ ਮੋਰਚਾ’ ਲਗਾਤਾਰ ਜਾਰੀ, ਆਗੂਆਂ ਵੱਲੋਂ ਸੋਮਵਾਰ ਨੂੰ ਸਮਾਣਾ ਮੁਕੰਮਲ ਬੰਦ ਕਰਨ ਦਾ ਐਲਾਨ

???? ‘ਧਰਮ ਯੁੱਧ ਮੋਰਚਾ’ ਲਗਾਤਾਰ ਜਾਰੀ, ਆਗੂਆਂ ਵੱਲੋਂ ਸੋਮਵਾਰ ਨੂੰ ਸਮਾਣਾ ਮੁਕੰਮਲ ਬੰਦ ਕਰਨ ਦਾ ਐਲਾਨ

by Newslineexpres@1

???? ‘ਧਰਮ ਯੁੱਧ ਮੋਰਚਾ’ ਲਗਾਤਾਰ ਜਾਰੀ, ਆਗੂਆਂ ਵੱਲੋਂ ਸੋਮਵਾਰ ਨੂੰ ਸਮਾਣਾ ਮੁਕੰਮਲ ਬੰਦ ਕਰਨ ਦਾ ਐਲਾਨ

ਸਮਾਣਾ, 28 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ –          ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਵਿੱਚ ਚੱਲ ਰਿਹਾ ਧਰਮ ਯੁੱਧ ਮੋਰਚਾ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਮੋਰਚੇ ਦੇ ਆਗੂਆਂ ਨੇ ਸੋਮਵਾਰ ਨੂੰ ਸਮਾਣਾ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਗੁਰਜੀਤ ਸਿੰਘ ਖਾਲਸਾ ਪਿਛਲੇ 518 ਦਿਨਾਂ ਤੋਂ 400 ਫੁੱਟ ਉੱਚੇ ਟਾਵਰ ‘ਤੇ ਬੈਠ ਕੇ ਅੰਦੋਲਨ ਕਰ ਰਹੇ ਹਨ। ਹੁਣ ਕਿਸਾਨ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਵੀ ਪੂਰਾ ਸਮਰਥਨ ਮਿਲ ਰਿਹਾ ਹੈ।

ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਠੜਾ ਨੇ ਦੱਸਿਆ ਕਿ ਪ੍ਰਸ਼ਾਸਨ ਨਾਲ ਮੀਟਿੰਗ ਦਾ ਸਮਾਂ ਤੈਅ ਸੀ ਪਰ ਕੋਈ ਨਤੀਜਾ ਨਾ ਨਿਕਲਣ ‘ਤੇ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਿਰਫ਼ ਪੰਜਾਬ ਸਰਕਾਰ ਦਾ ਨੁਮਾਇੰਦਾ ਆ ਕੇ ਗੱਲਬਾਤ ਕਰੇ। ਜੇ ਕਾਨੂੰਨ ਨਾ ਬਣਾਇਆ ਗਿਆ ਤਾਂ ਪੰਜਾਬ ਬੰਦ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਾਫ ਤੌਰ ’ਤੇ ਕਿਹਾ ਕਿ ਸੋਮਵਾਰ ਨੂੰ ਸਮਾਣਾ ਮੁਕੰਮਲ ਬੰਦ ਕੀਤਾ ਜਾਵੇਗਾ। ਸਰਕਾਰ ਸਖ਼ਤ ਕਾਨੂੰਨ ਬਣਾਵੇ ਤਾਂ ਅਸੀਂ ਮੋਰਚਾ ਖਤਮ ਕਰਾਂਗੇ। ਮੋਰਚੇ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਣ ਦੀ ਵੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।

Newsline Express

Related Articles

Leave a Comment