newslineexpres

Breaking News
🚩चुनावी तैयारियों में जुटी शिव सेना हिंदुस्तान, पटियाला के 8 विधानसभा क्षेत्रों के लिए प्रभारी नियुक्त 🚩 ਐਡਵਾਇਜਰੀ ਕਮੇਟੀ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਪੁਨਰਨਿਰਮਾਣ ਤੇ ਸੁੰਦਰੀਕਰਨ ਕਾਰਜਾਂ ਦਾ ਜਾਇਜ਼ਾ 🚩 ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਸਬੰਧੀ ਸਿਖਲਾਈ ਸ਼ੁਰੂ 🚩 ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ 🚩 ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ‘ਚ ਪੂਰੀ ਟੀਮ ਅਤੇ ਵਿਧਾਇਕ ਕੋਹਲੀ ਨਾਲ ਪਹੁੰਚੇ ਸਿਹਤ ਮੰਤਰੀ ਡਾ . ਬਲਬੀਰ ਸਿੰਘ 🚩स्वर्गीय श्री अर्जन दास जी की स्मृति में रक्तदान शिविर का आयोजन  ❤️रक्तदान मानवता की सबसे महान सेवाओं में से एक है : अश्वनी गोयल
Joe Rogan Podcasts You Must Listen
Home Information ???? PRTC ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੈਠਕ

???? PRTC ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੈਠਕ

by Newslineexpres@1

???? PRTC ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੈਠਕ
???? ਵਿੱਤ ਮੰਤਰੀ ਚੀਮਾ ਵੱਲੋਂ ਪੀ.ਆਰ.ਟੀ.ਸੀ ਦੀ ਵਿੱਤੀ ਮਜ਼ਬੂਤੀ ਲਈ ਲੋੜੀਂਦੇ ਨਿਰਦੇਸ਼ ਜਾਰੀ- ਹਰਪਾਲ ਜੁਨੇਜਾ

ਪਟਿਆਲਾ, 3 ਮਾਰਚ : ਨਿਊਜ਼ਲਾਈਨ ਐਕਸਪ੍ਰੈਸ  –               ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੀ ਚੜ੍ਹਦੀਕਲਾ ਅਤੇ ਸਮੂਹ ਜੱਥੇਬੰਦੀਆਂ ਦੀ ਸਾਂਝੀ ਮੰਗ ਦੇ ਯੋਗ ਹੱਲ ਕਰਨ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਉਨ੍ਹਾਂ ਦੇ ਗ੍ਰਹਿ ਚੰਡੀਗੜ ਵਿਖੇ ਮਹੱਤਵਪੂਰਨ ਮੀਟਿੰਗ ਕੀਤੀ।
ਐਡਵੋਕੇਟ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਪੀਆਰਟੀਸੀ ਦਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵੱਲ ਲੰਬਿਤ ਰਕਮ ਦੀਆਂ ਦੇਣਦਾਰੀਆਂ ਜਾਰੀ ਕਰਵਾਉਣਾ ਸੀ ਤਾਂ ਜੋ ਕਰਮਚਾਰੀਆਂ ਨੂੰ ਤਨਖਾਹ, ਪੈਨਸ਼ਨਰਾਂ ਨੂੰ ਪੈਨਸ਼ਨ ਤੋਂ ਇਲਾਵਾ ਮੈਡੀਕਲ ਜਾਂ ਹੋਰ ਬਕਾਇਆਂ ਰਕਮਾਂ ਦਾ ਸਮੇਂ ਸਿਰ ਕੀਤਾ ਜਾ ਸਕੇ, ਇਸ ਬਜਟ ਨਾਲ ਡਿਪੂਆਂ ਵਿੱਚ ਸਪੇਅਰ ਪਾਰਟਸ ਦੀ ਮੁਕੰਮਲ ਖਰੀਦ ਕਰਕੇ ਬੱਸ ਸਰਵਿਸ ਸੁਚਾਰੂ ਚੱਲਦੀ ਰੱਖੀ ਜਾ ਸਕੇ ਤੇ ਸਵਾਰੀਆਂ ਨੂੰ ਨਿਰੰਤਰ ਸਫ਼ਰ ਸਹੂਲਤ ਦਿੱਤੀ ਜਾ ਸਕੇ।
ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਸਬੰਧੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰਾਬਤਾ ਕਾਇਮ ਕਰਦੇ ਹੋਏ ਉਨ੍ਹਾਂ ਵਿਭਾਗਾਂ ਵੱਲ ਪੀਆਰਟੀਸੀ ਦੇ ਲੰਬਿਤ ਬਕਾਇਆ ਫ਼ੰਡਜ ਦੀ ਅਦਾਇਗੀ ਜਲਦ ਤੋਂ ਜਲਦ ਕਰਨ ਦੇ ਸਖਤ ਨਿਰਦੇਸ਼ ਦਿੱਤੇ, ਤਾਂ ਜੋ ਵਿਭਾਗ ਦੇ ਕਾਰਜਾਂ ਵਿੱਚ ਹੋਰ ਸੁਧਾਰ ਅਤੇ ਨਿਰੰਤਰਤਾ ਬਣੀ ਰਹੇ।
ਇਸ ਮੌਕੇ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਸਿੰਘ ਗਰੇਵਾਲ, ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਮਨਿੰਦਰਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

Newsline Express

Related Articles

Leave a Comment