Skip to main content

newslineexpres

Breaking News
Joe Rogan Podcasts You Must Listen
Home Bollywood ???? ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ

???? ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ

by Newslineexpres@1

???? ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 7 ਮਾਰਚ – ਨਿਊਜ਼ਲਾਈਨ ਐਕਸਪ੍ਰੈਸ –          ਗਾਇਕ ਬਾਦਸ਼ਾਹ ਦੇ ਵਿਵਾਦਪੂਰਨ ਗੀਤ ‘ਤੇ ਹਰਿਆਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਗਾਇਕ ਬਾਦਸ਼ਾਹ ਖ਼ਿਲਾਫ਼ ਲੁੱਕ ਆਉਟ ਸਰਕੁਲਰ (LOC) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਗਾਇਕ ਨੂੰ ਤੁਰੰਤ ਪੁਲਿਸ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਗ੍ਰਿਫ਼ਤਾਰੀ ਲਈ ਦਬਿਸ਼ ਜਾਰੀ ਹੈ। ਇਸ ਦੇ ਨਾਲ ਹੀ ਪੰਚਕੂਲਾ ਪੁਲਿਸ ਨੇ ਯੂ.ਟਿਊਬ ਤੋਂ ਗਾਣਾ ਹਟਵਾ ਦਿੱਤਾ ਹੈ ਤੇ ਹੋਰ ਪਲੇਟਫਾਰਮਾਂ ਤੋਂ ਵੀ ਸੰਬੰਧਿਤ ਵੀਡੀਓ ਹਟਵਾਉਣ ਦੀ ਕਾਰਵਾਈ ਜਾਰੀ ਹੈ। ਦੱਸਣਯੋਗ ਹੈ ਕਿ ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਖਿਲਾਫ ਪੰਚਕੂਲਾ ਦੇ ਸੈਕਟਰ 20 ਵਿੱਚ ਮਾਮਲਾ ਦਰਜ ਹੋ ਗਿਆ ਸੀ। ਇਹ ਮਾਮਲਾ ਉਨ੍ਹਾਂ ਦੇ ਹਰਿਆਣਵੀ ਗਾਣੇ “ਟਟੀਹਰੀ” ਨੂੰ ਲੈ ਕੇ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਗਾਣੇ ਵਿੱਚ ਔਰਤਾਂ ਖਿਲਾਫ ਅਪਮਾਨਜਨਕ ਅਤੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਹੈ, ਜਿਸ ਕਾਰਨ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਨਿਊਜ਼ਲਾਈਨ ਐਕਸਪ੍ਰੈਸ

Related Articles

Leave a Comment