newslineexpres

Home AAP ???? ਅੱਜ ਫਿਰ ਹੋ ਗਈ ਹੜਤਾਲ !

???? ਅੱਜ ਫਿਰ ਹੋ ਗਈ ਹੜਤਾਲ!

???? ਪੰਜਾਬ ਭਰ ਵਿਚ ਕਰਮਚਾਰੀਆਂ ਦੀ ਹੜਤਾਲ

???? ਅੱਧੀ ਰਾਤ ਪੰਜਾਬ ਦੇ ਪ੍ਰਧਾਨ ਨੂੰ ਥਾਣੇ ਵਿੱਚ ਬੰਦ ਕਰਨ ਦੇ ਵਿਰੋਧ ‘ਚ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਦੂਜੇ ਦਿਨ ਵੀ ਜਾਰੀ

ਪਟਿਆਲਾ, 10 ਮਾਰਚ — ਨਿਊਜ਼ਲਾਈਨ ਐਕਸਪ੍ਰੈਸ –     ਪੰਜਾਬ ਸਟੇਟ ਮਿਨਿਸਟੀਰੀਅਲ ਸਰਵਿਸਿਜ਼ ਯੂਨੀਅਨ (PSMSU) ਅਤੇ ਕੋਆਰਡੀਨੇਸ਼ਨ ਪੈਨਸ਼ਨਰਜ਼ ਐਂਡ ਫੈਡਰੇਸ਼ਨ ਆਫ ਇੰਪਲਾਇਜ਼ ਯੂਨੀਅਨ ਪੰਜਾਬ (CPFEU) ਦੀ ਪਟਿਆਲਾ ਇਕਾਈ ਵੱਲੋਂ ਮੁਲਾਜ਼ਮ ਮਸਲਿਆਂ ਨੂੰ ਲੈ ਕੇ ਚੱਲ ਰਹੀ ਕਲਮਛੋੜ ਹੜਤਾਲ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ।
ਯੂਨੀਅਨ ਆਗੂਆਂ ਦੇ ਅਨੁਸਾਰ ਬੀਤੀ ਰਾਤ ਪੰਜਾਬ ਯੂਨੀਅਨ ਦੇ ਪ੍ਰਧਾਨ ਨੂੰ ਅੱਧੀ ਰਾਤ ਨੂੰ ਪੁਲਿਸ ਵੱਲੋਂ ਚੁੱਕ ਕੇ ਥਾਣੇ ਵਿੱਚ ਬੰਦ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ਵਜੋਂ ਮੁਲਾਜ਼ਮਾਂ ਨੇ ਅੱਜ ਮੁੜ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ।
ਜ਼ਿਲ੍ਹਾ ਪਟਿਆਲਾ ਦੇ ਸਮੂਹ ਤਹਿਸੀਲ, ਸਬ-ਤਹਿਸੀਲ ਦਫ਼ਤਰਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਨੇ ਕੰਮਕਾਜ ਬੰਦ ਰੱਖਿਆ, ਜਿਸ ਕਾਰਨ ਕਈ ਦਫ਼ਤਰਾਂ ਵਿੱਚ ਦਿਨ ਭਰ ਸਰਕਾਰੀ ਕੰਮ ਪ੍ਰਭਾਵਿਤ ਰਿਹਾ ਅਤੇ ਆਮ ਲੋਕਾਂ ਨੂੰ ਵੀ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਮੁਲਾਜ਼ਮਾਂ ਨੇ ਡੀ.ਸੀ. ਦਫ਼ਤਰ ਪਟਿਆਲਾ ਦੇ ਸਾਹਮਣੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਮੁਲਾਜ਼ਮ ਆਗੂਆਂ ਨਾਲ ਇਸ ਤਰ੍ਹਾਂ ਦਾ ਵਰਤਾਅ ਜਾਰੀ ਰਿਹਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਪੰਜਾਬ ਸਰਕਾਰ ਨੂੰ ਮੈਮੋਰੈਂਡਮ ਵੀ ਭੇਜਿਆ ਗਿਆ, ਜਿਸ ਵਿੱਚ ਘਟਨਾ ਦੀ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਵੀ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਤਹਿਸੀਲ, ਸਬ-ਤਹਿਸੀਲ ਅਤੇ ਹੋਰ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਦਿਨ ਕਲਮਛੋੜ ਹੜਤਾਲ ਕੀਤੀ ਗਈ ਸੀ। ਇਸ ਦੌਰਾਨ ਡੀ.ਸੀ. ਦਫ਼ਤਰ ਪਟਿਆਲਾ ਦੇ ਸਾਹਮਣੇ ਮੁਲਾਜ਼ਮਾਂ ਨੇ ਸਰਕਾਰ ਦੇ ਜੁਲਮਾਂ ਦੇ ਪ੍ਰਤੀਕ ਵਜੋਂ 11-11 ਘੜੇ ਭੰਨ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਸੀ।   *Newsline Express*

Related Articles

Leave a Comment